ਕੇਰਾਖੇੜਾ ’ਚ ਵਿਧਾਇਕ ਨੱਥੂ ਰਾਮ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਕਾਂਗਰਸੀ ਆਗੂ ’ਤੇ ਮੰਗਾਂ ਅਣਗੌਲੀਆਂ ਕਰਨ ਦੇ ਦੋਸ਼; ਵਿਧਾਇਕ ਦੇ ਜੁਆਬ ਤੋਂ ਸੰਤੁਸ਼ਟ ਨਾ ਹੋਏ ਪਿੰਡ ਵਾਸੀ

ਕੇਰਾਖੇੜਾ ’ਚ ਵਿਧਾਇਕ ਨੱਥੂ ਰਾਮ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਪਿੰਡ ਕੇਰਾਖੇੜਾ ਵਿੱਚ ਵਿਧਾਇਕ ਨੱਥੂ ਰਾਮ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਲੋਕ।

ਰਾਜਿੰਦਰ ਕੁਮਾਰ

ਬੱਲੂਆਣਾ, 22 ਅਕਤੂਬਰ

ਇੱਥੋਂ ਨੇੜਲੇ ਪਿੰਡ ਕੇਰਾਖੇੜਾ ਵਿੱਚ ਕਿਸਾਨਾਂ-ਮਜ਼ਦੂਰਾਂ ਨੇ ਕਾਂਗਰਸ ਦੇ ਹਲਕਾ ਵਿਧਾਇਕ ਨੱਥੂ ਰਾਮ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਪ੍ਰਦਰਸ਼ਨ ਕੀਤਾ। ਵਿਧਾਇਕ ਨੱਥੂ ਰਾਮ ਪਿੰਡ ਦੇ ਸਕੂਲ ਅੰਦਰ ਬਣਾਏ ਜਿੰਮ ਦਾ ਉਦਘਾਟਨ ਕਰਨ ਆਏ ਸਨ। ਵਿਧਾਇਕ ਦਾ ਪ੍ਰੋਗਰਾਮ ਦਾ ਪਤਾ ਲੱਗਦਿਆਂ ਬੀਤੇ ਦਿਨ ਹੀ ਕੁਝ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਘਿਰਾਓ ਦਾ ਪ੍ਰੋਗਰਾਮ ਉਲੀਕ ਲਿਆ ਸੀ। ਅੱਜ ਜਿਉਂ ਹੀ ਵਿਧਾਇਕ ਨੱਥੂ ਰਾਮ ਪਿੰਡ ਪੁੱਜੇ ਤਾਂ ਪਹਿਲਾਂ ਤੋਂ ਹੀ ਮੌਜੂਦ ਪਿੰਡ ਵਾਸੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਪੰਚਾਇਤ ਮੈਂਬਰ ਸਰਬਜੋਤ ਸਿੰਘ, ਗੁਰਜਿੰਦਰ ਸਿੰਘ ਤਿੰਨਾਂ, ਹਰੀ ਰਾਮ ਚੌਹਾਨ, ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਅਤੇ ਕਾਲਾ ਰਾਮ ਨੇ ਦੱਸਿਆ ਕਿ ਅੱਜ ਤੋਂ ਕਰੀਬ ਇਕ ਸਾਲ ਪਹਿਲਾਂ ਵਿਧਾਇਕ ਪਿੰਡ ’ਚ ਮੀਂਹ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਆਏ ਸੀ, ਉਦੋਂ ਲੋਕਾਂ ਨੇ ਉਨ੍ਹਾਂ ਤੋਂ ਢੁੱਕਵਾਂ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਵਿਧਾਇਕ ਨੇ ਪਿੰਡ ਵਾਸੀਆਂ ਦੀ ਮੰਗ ਨੂੰ ਅਣਗੌਲਿਆ ਕਰ ਦਿੱਤਾ ਅਤੇ ਅੱਜ ਤੱਕ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਪਿੰਡ ਵਾਸੀਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਬੀਤੇ ਇੱਕ ਸਾਲ ਤੋਂ ਵਿਧਾਇਕ ਨੇ ਲੋਕਾਂ ਦੀ ਸਾਰ ਨਹੀਂ ਲਈ। ਵਿਧਾਇਕ ਨੇ ਪਿੰਡ ਦੇ ਵਿਕਾਸ ਕਾਰਜ ’ਤੇ ਖ਼ਰਚੇ ਸੱਤਰ ਲੱਖ ਦਾ ਹਵਾਲਾ ਦੇ ਕੇ ਲੋਕਾਂ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀ ਉਨ੍ਹਾਂ ਦੀ ਇਸ ਬਿਆਨਾਂ ਤੋਂ ਸੰਤੁਸ਼ਟ ਨਾ ਹੋਏ। ਵਿਧਾਇਕ ਦੇ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਕਿਸਾਨਾਂ ਤੋਂ ਇਲਾਵਾ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨਾਲ ਸਬੰਧਤ ਕਾਰਕੁਨ ਵੀ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All