ਸਕੂਲ ’ਚ ਬਲਾਕ ਪੱਧਰੀ ਸੱਭਿਆਚਾਰਕ ਮੁਕਾਬਲਾ
ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਲਾਕ ਪੱਧਰੀ ਸੱਭਿਆਚਾਰਕ ਉਤਸਵ ਮੁਕਾਬਲਾ 2025 ਕਰਵਾਇਆ ਗਿਆ ਜਿਸ ਵਿੱਚ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਬਲਾਕ ਸਿੱਖਿਆ ਅਧਿਕਾਰੀ ਕ੍ਰਿਸ਼ਨ ਕੁਮਾਰ ਗੋਦਾਰਾ ਦੀ ਅਗਵਾਈ ਹੇਠ ਹੋਇਆ। ਪ੍ਰੋਗਰਾਮ ਵਿੱਚ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਏਲਨਾਬਾਦ ਦੇ ਪ੍ਰਿੰਸੀਪਲ ਵਿਦਿਆਧਰ ਬੈਨੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਗਰੁੱਪ ਡਾਂਸ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜ਼ਾਪੁਰ ਦੀ ਟੀਮ ਨੇ 5ਵੀਂ ਤੋਂ 8ਵੀਂ ਜਮਾਤ ਦੇ ਗਰੁੱਪ ਵਿੱਚ ਅਤੇ ਸਰਕਾਰੀ ਹਾਈ ਸਕੂਲ ਬੇਹਰਵਾਲਾ ਖੁਰਦ ਦੀ ਟੀਮ ਨੇ 9ਵੀਂ ਤੋਂ 12ਵੀਂ ਜਮਾਤ ਵਿੱਚ ਪ੍ਰਾਪਤ ਕੀਤਾ। ਸੋਲੋ ਡਾਂਸ ਵਿੱਚ 5ਵੀਂ ਤੋਂ 8ਵੀਂ ਜਮਾਤ ਦੇ ਗਰੁੱਪ ਵਿੱਚ ਪਹਿਲਾ ਸਥਾਨ ਸਰਕਾਰੀ ਸਕੂਲ ਮਿਰਜ਼ਾਪੁਰ ਨੇ ਅਤੇ 9ਵੀਂ ਤੋਂ 12ਵੀਂ ਜਮਾਤ ਵਿੱਚ ਆਰੋਹੀ ਮਾਡਲ ਸਕੂਲ ਖਾਰੀ ਸੁਰੇਰਾ ਨੇ ਪ੍ਰਾਪਤ ਕੀਤਾ। ਨਾਟਕ ਪੇਸ਼ਕਾਰੀ ਮੁਕਾਬਲੇ ਵਿੱਚ 5ਵੀਂ ਤੋਂ 8ਵੀਂ ਜਮਾਤ ਦੇ ਗਰੁੱਪ ਵਿੱਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੇਕਾ ਦੀ ਟੀਮ ਨੇ ਅਤੇ 9ਵੀਂ ਤੋਂ 12ਵੀਂ ਜਮਾਤ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਿੱਠੀ ਸੁਰੇਰਾ ਦੀ ਟੀਮ ਨੇ ਪ੍ਰਾਪਤ ਕੀਤਾ। ਰਾਗਿਨੀ ਮੁਕਾਬਲੇ ਵਿੱਚ 5ਵੀਂ ਤੋਂ 8ਵੀਂ ਜਮਾਤ ਦੇ ਗਰੁੱਪ ਵਿੱਚ ਪਹਿਲਾ ਸਥਾਨ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਏਲਨਾਬਾਦ ਨੇ ਪ੍ਰਾਪਤ ਕੀਤਾ ਅਤੇ 9ਵੀਂ ਤੋਂ 12ਵੀਂ ਜਮਾਤ ਵਿੱਚ ਵੀ ਪਹਿਲਾ ਸਥਾਨ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਏਲਨਾਬਾਦ ਦੀ ਟੀਮ ਨੇ ਪ੍ਰਾਪਤ ਕੀਤਾ।