ਨਹਿਰੂ ਸਟੇਡੀਅਮ ਵਿੱਚ ਬਲਾਕ ਪੱਧਰੀ ਖੇਡਾਂ ਅੱਠ ਤੋਂ ਸ਼ੁਰੂ
ਸਥਾਨਕ ਨਹਿਰੂ ਸਟੇਡੀਅਮ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 8 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਤਾਰ ਸਿੰਘ ਮਾਨ ਨੇ ਦੱਸਿਆ ਕਿ ਹਰ ਸਾਲ ਬੱਚਿਆਂ ਦੀਆਂ ਵੱਖ ਵੱਖ ਖੇਡਾਂ ਦੇ ਮੁਕਾਬਲੇ ਇਥੋਂ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਏ...
Advertisement
ਸਥਾਨਕ ਨਹਿਰੂ ਸਟੇਡੀਅਮ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 8 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਤਾਰ ਸਿੰਘ ਮਾਨ ਨੇ ਦੱਸਿਆ ਕਿ ਹਰ ਸਾਲ ਬੱਚਿਆਂ ਦੀਆਂ ਵੱਖ ਵੱਖ ਖੇਡਾਂ ਦੇ ਮੁਕਾਬਲੇ ਇਥੋਂ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀ ਜ਼ਿਲ੍ਹਾ ਅਤੇ ਫਿਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਬਲਾਕ ਪੱਧਰੀ ਖੇਡ ਮੁਕਾਬਲੇ ਨਹਿਰੂ ਸਟੇਡੀਅਮ ਵਿੱਚ 8 ਅਕਤੂਬਰ ਤੋਂ 10 ਅਕਤੂਬਰ ਤੱਕ ਹੋਣਗੇ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਕਰਨਗੇ। ਪਹਿਲੇ ਦਿਨ ਅਥਲੈਟਿਕਸ ਹੋਵੇਗੀ ਤੇ ਬਾਕੀ ਖੇਡਾਂ ਵੀ ਨਾਲ ਨਾਲ ਚੱਲਣਗੀਆਂ।
Advertisement
Advertisement