ਸੁਦੇਸ਼ ਕੁਮਾਰ ਹੈਪੀ
ਤਲਵੰਡੀ ਭਾਈ, 19 ਜੂਨ 2025
ਬੂਥ ਕਮੇਟੀਆਂ ਦੇ ਗਠਨ ਸਬੰਧੀ ਬਲਾਕ ਘੱਲ ਖ਼ੁਰਦ ਦੇ ਕਾਂਗਰਸੀ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਹੋਈ। ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਕੋਆਰਡੀਨੇਟਰ ਭੋਲਾ ਸਿੰਘ ਬਰਾੜ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ ਅਤੇ ਸਰਕਾਰ ਬਣਨ ’ਤੇ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਕਾਰਜਸ਼ੈਲੀ ਤੋਂ ਲੋਕ ਹਤਾਸ਼ ਹੋ ਚੁੱਕੇ ਹਨ ਤੇ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੂਥ ਤੇ ਮੰਡਲ ਕਮੇਟੀਆਂ ਦੇ 21-21 ਮੈਂਬਰਾਂ ਦਾ 30 ਜੂਨ ਤੱਕ ਗਠਨ ਕਰ ਦਿੱਤਾ ਜਾਵੇਗਾ। ਹਲਕਾ ਇੰਚਾਰਜ ਆਸ਼ੂ ਬੰਗੜ ਨੇ ਵਰਕਰਾਂ ਨੂੰ ਸੁਨੇਹਾ ਦਿੱਤਾ ਕਿ ਉਨ੍ਹਾਂ ਦੀ ਮਿਹਨਤ ਦਾ ਸਰਕਾਰ ਬਣਨ 'ਤੇ ਮੁੱਲ ਮੋੜਿਆ ਜਾਵੇਗਾ। ਇਸ ਮੌਕੇ ਰਜਿੰਦਰ ਛਾਬੜਾ, ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਤਰਸੇਮ ਸਿੰਘ ਮੱਲਾ, ਰੂਪ ਲਾਲ ਵੱਤਾ, ਹਰਿੰਦਰ ਸਿੰਘ ਢੀਂਡਸਾ, ਦੇਸਰਾਜ ਅਹੂਜਾ, ਭਜਨ ਸਿੰਘ ਸਿਆਣ, ਬਲਜੀਤ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ।