ਸੁਖਦੇਵ ਸਿੰਘ ਸੰਧੂ ਦੀ ਯਾਦ ’ਚ ਖੂਨਦਾਨ ਤੇ ਸਿਹਤ ਜਾਂਚ ਕੈਂਪ
ਸੁਖਦੇਵ ਸਿੰਘ ਸੰਧੂ ਚੈਰੀਟੇਬਲ ਟਰੱਸਟ ਜੀਵਨ ਨਗਰ ਵੱਲੋਂ ਨਾਮਧਾਰੀ ਪੈਟਰੋਲ ਪੰਪ ’ਤੇ ਮਰਹੂਮ ਸੁਖਦੇਵ ਸਿੰਘ ਸੰਧੂ ਦੀ ਯਾਦ ਵਿੱਚ ਛੇਵਾਂ ਵਿਸ਼ਾਲ ਖੂਨਦਾਨ ਕੈਂਪ ਅਤੇ ਮੁਫਤ ਸਿਹਤ ਜਾਂਚ ਕੈਂਪ ਲਾਇਆ ਗਿਆ। ਏ ਐੱਸ ਪੀ ਫੈਸਲ ਖਾਨ ਮੁੱਖ ਮਹਿਮਾਨ ਵਜੋਂ ਜਦਕਿ ਤਹਿਸੀਲਦਾਰ ਸ਼ੁਭਮ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਕਿਹਾ ਕਿ ਅਜਿਹੇ ਚੈਰੀਟੇਬਲ ਟਰੱਸਟ ਲੋਕਾਂ ਲਈ ਪ੍ਰੇਰਣਾਸਰੋਤ ਹਨ। ਉਨ੍ਹਾਂ ਨੇ ਸਮਾਜ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਪੁਲੀਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਮਹਿਮਾਨਾਂ ਦਾ ਸਵਾਗਤ ਕਰਦਿਆਂ ਟਰੱਸਟ ਦੇ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਟਰੱਸਟ ਵੱਲੋਂ ਹਰ ਸਾਲ ਹਜ਼ਾਰਾਂ ਪੌਦੇ ਵੰਡ ਕੇ ਵਾਤਾਵਰਨ ਸੁਰੱਖਿਆ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਮੈਡੀਕਲ ਕੈਂਪ ਲਾ ਕੇ ਸਮਾਜ ਸੇਵਾ ਦੇ ਕੰਮਾਂ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਖੋਸਾ ਨੇ ਮਰਹੂਮ ਸੁਖਦੇਵ ਸਿੰਘ ਸੰਧੂ ਦੇ ਸਮਾਜਿਕ ਕਾਰਜਾਂ ’ਤੇ ਚਾਨਣਾ ਪਾਇਆ। ਕਾਮਰੇਡ ਸੁਵਰਨ ਸਿੰਘ ਵਿਰਕ ਨੇ ਲੋਕਾਂ ਨੂੰ ਸਮਾਜਿਕ ਕੰਮਾਂ ਵਿੱਚ ਵਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਿਹਤ ਜਾਂਚ ਕੈਂਪ ਵਿੱਚ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਦੇ ਗੋਡਿਆਂ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਨੇ ਲੋਕਾਂ ਦੀ ਜਾਂਚ ਕੀਤੀ। ਕੈਂਪ ਵਿੱਚ ਮੁਫ਼ਤ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਵੀ ਕੀਤੀ ਗਈ। ਕੈਂਪ ਵਿੱਚ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਸਿਰਸਾ ਦੇ ਡਾਕਟਰਾਂ ਦੀ ਟੀਮ ਨੇ ਸੇਵਾਵਾਂ ਦਿੱਤੀਆਂ। ਇਸ ਮੌਕੇ ਗੁਰੂਦੇਵ ਸਿੰਘ ਨੰਬਰਦਾਰ, ਟਰੱਸਟ ਪ੍ਰਧਾਨ ਰਜਿੰਦਰ ਸਿੰਘ ਸੰਧੂ, ਮਲਕੀਤ ਸਿੰਘ ਖੋਸਾ, ਕਾਮਰੇਡ ਸਵਰਨ ਸਿੰਘ ਵਿਰਕ,ਅਮਨ ਖੋਸਾ, ਦੀਦਾਰ ਸਿੰਘ ਓਲੰਪੀਅਨ, ਬਲਿਹਾਰ ਸਿੰਘ ਸੰਧੂ, ਗੁਰਮੀਤ ਸਿੰਘ ਵੜੈਚ, ਰਾਮ ਕੁਮਾਰ ਸਿੰਘ ਤੇ ਹੋਰ ਮੌਜੂਦ ਸਨ।
