ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਅੱਜ ਟਿੱਲਾ ਬਾਬਾ ਫ਼ਰੀਦ ਵਿੱਚ ਇੱਕ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਇਸ ਕੈਂਪ ਦਾ ਉਦਘਾਟਨ ਕੀਤਾ ਤੇ ਸੰਗਤਾਂ ਨੂੰ ਸੰਬੋਧਨ...
ਫ਼ਰੀਦਕੋਟ ’ਚ ਬਾਬਾ ਫ਼ਰੀਦ ਸੰਸਥਾਵਾਂ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਕੈਂਪ ਪ੍ਰਬੰਧਕ।
Advertisement

ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਅੱਜ ਟਿੱਲਾ ਬਾਬਾ ਫ਼ਰੀਦ ਵਿੱਚ ਇੱਕ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਇਸ ਕੈਂਪ ਦਾ ਉਦਘਾਟਨ ਕੀਤਾ ਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਭ ਨੂੰ ਵੱਧ ਚੜ੍ਹ ਕੇ ਇਸ ਖੂਨਦਾਨ ਦੇ ਕੈਂਪ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਕਿਸੇ ਜ਼ਰੂਰਤਮੰਦ ਦੀ ਮਦਦ ਕੀਤੀ ਜਾ ਸਕੇ। ਬਾਬਾ ਫ਼ਰੀਦ ਬਲੱਡ ਬੈਂਕ ਦੇ ਮੈਂਬਰਾਂ ਵੱਲੋਂ ਬਾਬਾ ਫਰੀਦ ਸੰਸਥਾਵਾਂ ਦੇ ਮੈਂਬਰਾਂ ਤੇ ਅਹੁਦੇਦਾਰਾਂ ਦਾ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਇਸ ਕੈਂਪ 405 ਯੂਨਿਟ ਬਲੱਡ ਇਕੱਤਰ ਕੀਤਾ ਗਿਆ। ਬਲੱਡ ਬੈਂਕ ਸੁਸਾਇਟੀ ਵੱਲੋਂ ਸੰਸਥਾਵਾਂ ਦੇ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ, ਮੈਂਬਰ ਦੀਪਇੰਦਰ ਸਿੰਘ ਸੇਖੋ, ਡਾ. ਗੁਰਇੰਦਰ ਮੋਹਨ ਸਿੰਘ, ਬਾਬਾ ਫਰੀਦ ਬਲੱਡ ਸੇਵਾ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਸਿੰਘ ਰੱਤੀ ਰੌੜੀ, ਸਲਾਹਾਕਾਰ ਗੁਰਸੇਵਕ ਸਿੰਘ ਥਾੜਾ, ਸਤਨਾਮ ਸਿੰਘ ਖਜ਼ਾਨਚੀ ਤੇ ਪ੍ਰੈੱਸ ਸਕੱਤਰ ਵਿਸ਼ਾਲ ਆਦਿ ਵੀ ਹਾਜ਼ਰ ਸਨ।

Advertisement
Advertisement
Show comments