ਪੱਤਰ ਪ੍ਰੇਰਕ
ਭਗਤਾ ਭਾਈ, 1 ਅਕਤੂਬਰ
ਨੌਜਵਾਨ ਏਕਤਾ ਸੰਸਥਾ ਕਲਿਆਣ ਦਿਆਲਪੁਰਾ ਤੇ ਸੋਲ ਆਫ ਲਾਈਫ ਬਲੱਡ ਡੋਨਰ ਸੁਸਾਇਟੀ ਦਿਆਲਪੁਰਾ ਮਿਰਜ਼ਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਵਿੱਚ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪ੍ਰਿੰਸੀਪਲ ਅਨੀਤਾ ਗੋਇਲ ਤੇ ਗੁਰਸੇਵਕ ਸਿੰਘ ਸੋਨੀ ਸਿੱਧੂ ਨੇ ਕੀਤਾ ਜਦਕਿ ਮੁੱਖ ਮਹਿਮਾਨ ਬੀਡੀਪੀਓ. ਅੰਮ੍ਰਿਤ ਕੁਮਾਰ, ਐੱਸਐੱਚਓ ਮਨਪ੍ਰੀਤ ਸਿੰਘ ਤੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸਨ। ਜਤਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੈਂਪ ਦੌਰਾਨ ਗੁਪਤਾ ਹਸਪਤਾਲ ਬਲੱਡ ਬੈਂਕ ਬਠਿੰਡਾ ਦੇ ਸਹਿਯੋਗ ਨਾਲ 45 ਯੂਨਿਟ ਖੂਨਦਾਨ ਇਕੱਤਰ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਖ਼ੂਨ ਦਾਨੀਆਂ ਦਾ ਸਨਮਾਨ ਕੀਤਾ ਗਿਆ।
ਕੈਂਪ ਦੌਰਾਨ ਖੂਨਦਾਨੀ ਤੇ ਪ੍ਰਬੰਧਕ। -ਫੋਟੋ: ਰਾਜਿੰਦਰ ਸਿੰਘ ਮਰਾਹੜ