ਬਾਬਾ ਅਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਖ਼ੂਨਦਾਨ ਕੈਂਪ
ਭਗਤਾ ਭਾਈ (ਪੱਤਰ ਪ੍ਰੇਰਕ): ਪਿੰਡ ਗੁਰੂਸਰ ਜਲਾਲ ਦੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਵਿੱਚ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਸੇਵਾਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਬਾਬਾ ਅਜੀਤ ਸਿੰਘ, ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ਭੋਗ ਤੇ...
Advertisement
ਭਗਤਾ ਭਾਈ (ਪੱਤਰ ਪ੍ਰੇਰਕ): ਪਿੰਡ ਗੁਰੂਸਰ ਜਲਾਲ ਦੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਵਿੱਚ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਸੇਵਾਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਬਾਬਾ ਅਜੀਤ ਸਿੰਘ, ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਹੋਇਆ। ਕਾਰ ਸੇਵਾ ਖਡੂਰ ਸਾਹਿਬ ਵੱਲੋਂ ਬਾਬਾ ਨਿਸ਼ਾਨ ਸਿੰਘ ਮੁੱਖ ਸੇਵਾਦਾਰ ਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇੰਦਰਾਨੀ ਬਲੱਡ ਬੈਂਕ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਖ਼ੂਨਦਾਨ ਕੈਂਪ ਲਗਾ ਕੇ 33 ਯੂਨਿਟ ਖ਼ੂਨ ਇਕੱਤਰ ਕੀਤਾ। ਬਾਬਾ ਨਿਸ਼ਾਨ ਸਿੰਘ ਨੇ ਬਾਬਾ ਅਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਨਗਰ ਦੀਆਂ ਸੰਗਤ ਵੱਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਾਈ ਗਈ।
Advertisement
Advertisement
×