ਰਵਿੰਦਰ ਰਵੀ
ਬਰਨਾਲਾ, 19 ਨਵੰਬਰ
ਕੈਬਨਿਟਮ ਮੰਤਰੀ ਮੀਤ ਹੇਅਰ ਨੇ ਅੱਜ ਇੱਥੇ ਬੀਐੱਮਸੀ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਦਿਆਂ ਸਿਹਤ ਸੇਵਾਵਾਂ ਦੀ ਸ਼ੁਰੂਆਤ ਕਰਵਾ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਐੱਮਸੀ ਮਲਟੀਸਪੈਸ਼ਲਿਟੀ ਹਸਪਤਾਲ ਸਿਹਤ ਸੇਵਾਵਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਡਾ. ਗੁਰਿੰਦਰ ਸਿੰਘ ਮਾਨ, ਡਾ. ਰਾਜੀਵ ਚਾਵਲਾ ਅਤੇ ਡਾ. ਇਸ਼ਾਨ ਬਾਂਸਲ ਨੇ ਦੱਸਿਆ ਕਿ ਇਲਾਕੇ ਦੀ ਚਿਰੋਕਣੀ ਮੰਗ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਸਾਰੀਆਂ ਵੱਡੀਆਂ ਸਹੂਲਤਾਂ ਨਾਲ ਲੈਸ ਬੀਐੱਮਸੀ ਮਲਟੀਸਪੈਸ਼ਲਿਟੀ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਐੱਮਸੀ ਹਸਪਤਾਲ ਦੀ ਸ਼ੁਰੂਆਤ ਨਾਲ ਬਰਨਾਲਾ ਹੀ ਨਹੀਂ ਬਲਕਿ ਆਸਪਾਸ ਦੇ ਖੇਤਰ ਦੇ ਲੋਕਾਂ ਨੂੰ ਸੀਮਤ ਬਜਟ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਡਾ. ਬਾਂਸਲ ਨੇ ਕਿਹਾ ਕਿ ਮਲਟੀਸਪੈਸ਼ਲਿਟੀ ਹਸਪਤਾਲ ਖੋਲ੍ਹਣ ਦਾ ਮਕਸਦ ਇੱਕੋ ਛੱਤ ਹੇਠ ਲੋਕਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਜ਼ਿਲ੍ਹਾ ਪਲਾਨਿੰਗ ਬੋਰਡ ਚੇਅਰਮੈਨ ਗੁਰਦੀਪ ਸਿੰਘ ਬਾਠ, ਇੰਪਰੂਵਮੈਂਟ ਚੇਅਰਮੈਨ ਰਾਮ ਤੀਰਥ ਮੰਨਾ, ਲੱਖੀ ਜੈਲਦਾਰ, ਕੁਲਦੀਪ ਸਿੰਘ ਕਾਲਾ ਢਿੱਲੋਂ, ਭੋਲਾ ਸਿੰਘ ਵਿਰਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸਐਸਪੀ ਸੰਦੀਪ ਮਲਿਕ, ਐਸਡੀਐਮ ਗੋਪਾਲ ਸਿੰਘ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।