ਵਿਰਕ ਕਲਾਂ ’ਚ ਨੌਜਵਾਨ ਦੀ ਲਾਸ਼ ਮਿਲੀ
ਪਿੰਡ ਵਿਰਕ ਕਲਾਂ ਵਿੱਚ ਅੱਜ ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸਰਿੰਦਰ ਸਿੰਘ ਉਰਫ਼ ਨਿੱਕਾ (50) ਪੁੱਤਰ ਵਜ਼ੀਰ ਸਿੰਘ ਵਜੋਂ ਹੋਈ ਹੈ, ਜੋ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ...
Advertisement
ਪਿੰਡ ਵਿਰਕ ਕਲਾਂ ਵਿੱਚ ਅੱਜ ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸਰਿੰਦਰ ਸਿੰਘ ਉਰਫ਼ ਨਿੱਕਾ (50) ਪੁੱਤਰ ਵਜ਼ੀਰ ਸਿੰਘ ਵਜੋਂ ਹੋਈ ਹੈ, ਜੋ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਹ ਖਾਣਾ ਖਾਣ ਤੋਂ ਬਾਅਦ ਨੇੜਲੇ ਪਿੰਡ ਵਿੱਚ ਕੰਮ ਲਈ ਗਿਆ ਸੀ। ਉਸ ਦੀ ਲਾਸ਼ ਅੱਜ ਸਵੇਰੇ ਕਰਮਗੜ੍ਹ ਛਤਰਾ ਵਿਰਕ ਖੁਰਦ ਰੋਡ ਤੋਂ ਭੇਤ-ਭਰੀ ਹਾਲਤ ਵਿੱਚ ਮਿਲੀ। ਇਥੇ ਦੋ ਦਿਨਾਂ ਦੇ ਅੰਦਰ ਵਾਪਰੀਆਂ ਦੋ ਘਟਨਾਵਾਂ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਇਸ ਸਬੰਧੀ ਚੌਕੀ ਬੱਲੂਆਣਾ ਦੀ ਪੁਲੀਸ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ। ਪਿੰਡ ਵਾਸੀਆਂ ਕਹਿਣਾ ਹੈ ਕਿ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਮਨ ਵਿੱਚ ਡਰ ਪੈਦਾ ਹੋ ਗਿਆ ਹੈ।
Advertisement
Advertisement