ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ
ਸ਼ਹਿਰ ਦੇ ਵਾਰਡ ਨੰਬਰ 6 ਵਾਸੀ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰੰਗੂ (30) ਪੁੱਤਰ ਬਚਨ ਸਿੰਘ ਵਾਸੀ ਵਾਰਡ ਨੰਬਰ 6 ਏਲਨਾਬਾਦ ਸ਼ਹਿਰ ਵਿੱਚ ਇੱਕ ਡੀਜੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਦੇਰ ਰਾਤ...
Advertisement
ਸ਼ਹਿਰ ਦੇ ਵਾਰਡ ਨੰਬਰ 6 ਵਾਸੀ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰੰਗੂ (30) ਪੁੱਤਰ ਬਚਨ ਸਿੰਘ ਵਾਸੀ ਵਾਰਡ ਨੰਬਰ 6 ਏਲਨਾਬਾਦ ਸ਼ਹਿਰ ਵਿੱਚ ਇੱਕ ਡੀਜੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਦੇਰ ਰਾਤ ਉਹ ਘਰ ਨਹੀ ਪਹੁੰਚਿਆ ਅਤੇ ਅੱਜ ਸਵੇਰੇ ਬਿਜਲੀ ਬੋਰਡ ਕੋਲ ਇੱਕ ਗਲੀ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੇ ਦੋ ਬੱਚੇ ਹਨ। ਪੁਲੀਸ ਨੇ ਮ੍ਰਿਤਕ ਦੀ ਮਾਂ ਕ੍ਰਿਸ਼ਨਾ ਦੇ ਬਿਆਨ ’ਤੇ ਇਤਫਾਕੀਆ ਕਾਰਵਾਈ ਕੀਤੀ ਹੈ। ਪੁਲੀਸ ਨੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ।
Advertisement
Advertisement