ਬੋਹੜ ਸਿੰਘ ਖ਼ਾਲਸਾ ‘ਆਪ’ ਨੂੰ ਛੱਡ ਕਾਂਗਰਸ ਦੇ ਹੋਏ
ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਤੇ ਮੌਜੂਦਾ ਵਿਧਾਇਕ ਦੇ ਕਰੀਬੀ ਬੋਹੜ ਸਿੰਘ ਖ਼ਾਲਸਾ ‘ਆਪ’ ਨੂੰ ਛੱਡ ਕਾਂਗਰਸ ਦਾ ਪੱਲਾ ਫੜ ਲਿਆ ਹੈ। ਬੋਹੜ ਸਿੰਘ ਖ਼ਾਲਸਾ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ’ਚ...
Advertisement
ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਤੇ ਮੌਜੂਦਾ ਵਿਧਾਇਕ ਦੇ ਕਰੀਬੀ ਬੋਹੜ ਸਿੰਘ ਖ਼ਾਲਸਾ ‘ਆਪ’ ਨੂੰ ਛੱਡ ਕਾਂਗਰਸ ਦਾ ਪੱਲਾ ਫੜ ਲਿਆ ਹੈ। ਬੋਹੜ ਸਿੰਘ ਖ਼ਾਲਸਾ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ’ਚ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਰਾਜਾ ਵੜਿੰਗ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਰਿਵਾਰ ’ਚ ਤਜਰਬੇਕਾਰ ਤੇ ਸਮਰਪਿਤ ਵਰਕਰਾਂ ਦੀ ਐਂਟਰੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਆਪ ਖਰੀ ਨਹੀਂ ਉੱਤਰੀ ਅਤੇ ਉਨ੍ਹਾਂ ਤੋਂ ਲੋਕ ਨਰਾਜ਼ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਦੇ ਆਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ। ਉੱਥੇ ਹੀ ਉਨ੍ਹਾਂ ਕਿਹਾ ਕਿ ਇਹ ਚੰਗੀ ਸ਼ੁਰੂਆਤ ਹੈ ਅਤੇ ਨਿਸ਼ਚਿਤ ਤੌਰ ਤੇ ਕਾਂਗਰਸ ਪਾਰਟੀ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਹਾਜ਼ਰ ਸਨ।
Advertisement
Advertisement
×

