DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bomb Threat: ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲੀਸ ਡੌਗ ਸਕੁਐਡ ਅਤੇ ਬੰਬ ਨਕਾਰਾ ਕਰਨ ਵਾਲੇ ਦਸਤੇ ਸਣੇ ਜਾਂਚ ਕੀਤੀ। ਸੁਰੱਖਿਆ ਟੀਮਾਂ ਵੱਲੋਂ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ, ਕਮਰਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ...

  • fb
  • twitter
  • whatsapp
  • whatsapp
featured-img featured-img
ਪੁਲੀਸ ਮੁਲਾਜ਼ਮ ਕੋਰਟ ਕੰਪਲੈਕਸ ਦੀ ਜਾਂਚ ਕਰਦੇ ਹੋਏ।
Advertisement

ਫਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲੀਸ ਡੌਗ ਸਕੁਐਡ ਅਤੇ ਬੰਬ ਨਕਾਰਾ ਕਰਨ ਵਾਲੇ ਦਸਤੇ ਸਣੇ ਜਾਂਚ ਕੀਤੀ। ਸੁਰੱਖਿਆ ਟੀਮਾਂ ਵੱਲੋਂ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ, ਕਮਰਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ। ਜਾਣਕਾਰੀ ਅਨੁਸਾਰ ਇਹ ਧਮਕੀ ਪਹਿਲਾਂ ਮਿਲੀਆਂ ਧਮਕੀਆਂ ਦੀ ਤਰ੍ਹਾਂ ਹੀ ਈ-ਮੇਲ ਰਾਹੀਂ ਭੇਜੀ ਗਈ ਸੀ। ਪੁਲੀਸ ਨੇ ਕੋਰਟ ਕੰਪਲੈਕਸ ਵਿੱਚ ਆਉਣ ਵਾਲੇ ਵਕੀਲਾਂ, ਕਲਰਕਾਂ, ਅਦਾਲਤੀ ਸਟਾਫ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਦੁਪਹਿਰ 12 ਵਜੇ ਤੱਕ ਕੰਪਲੈਕਸ ਵਿੱਚ ਦਾਖ਼ਲ ਨਾ ਹੋਣ ਦੀ ਸਲਾਹ ਦਿੱਤੀ। ਧਮਕੀ ਦੇ ਮੱਦੇਨਜ਼ਰ ਅਦਾਲਤੀ ਕੰਮਕਾਜ ਵੀ ਦੁਪਹਿਰ 12 ਵਜੇ ਤੱਕ ਪ੍ਰਭਾਵਿਤ ਰਿਹਾ। ਇਸ ਦੌਰਾਨ ਕੋਰਟ ਕੰਪਲੈਕਸ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਵੀ ਸੁਰੱਖਿਆ ਜਾਂਚ ਮੁਕੰਮਲ ਹੋਣ ਤੱਕ ਇੰਤਜ਼ਾਰ ਕਰਨਾ ਪਿਆ। ਫਿਰੋਜ਼ਪੁਰ ਵਿੱਚ ਅੱਜ ਲੋਕ ਅਦਾਲਤ ਲਗਾਈ ਜਾਣੀ ਸੀ, ਪਰ ਬੰਬ ਧਮਕੀ ਕਾਰਨ ਇਸ ਦੀ ਕਾਰਵਾਈ ਵੀ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ ਸ਼ੁਰੂ ਹੋਈ।

ਪੁਲੀਸ ਦੀਆਂ ਟੀਮਾਂ ਵੱਲੋਂ ਲੰਬੀ ਅਤੇ ਬਾਰੀਕੀ ਨਾਲ ਕੀਤੀ ਜਾਂਚ ਤੋਂ ਬਾਅਦ ਕੰਪਲੈਕਸ ਵਿੱਚੋਂ ਕੋਈ ਵੀ ਅਜਿਹੀ ਸ਼ੱਕੀ ਚੀਜ਼ ਨਹੀਂ ਮਿਲੀ, ਜਿਸ ਨਾਲ ਬੰਬ ਧਮਕੀ ਦੀ ਪੁਸ਼ਟੀ ਹੁੰਦੀ ਹੋਵੇ। ਪੁਲੀਸ ਵੱਲੋਂ ਈ-ਮੇਲ ਭੇਜਣ ਵਾਲੇ ਦੀ ਪਛਾਣ ਲਈ ਜਾਂਚ ਜਾਰੀ ਹੈ।

Advertisement

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਇਸ ਤੋਂ ਪਹਿਲਾਂ ਵੀ ਕਈ ਵਾਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਵਾਰ-ਵਾਰ ਮਿਲ ਰਹੀਆਂ ਅਜਿਹੀਆਂ ਧਮਕੀਆਂ ਕਾਰਨ ਅਦਾਲਤੀ ਕੰਮਕਾਜ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣ ਜਾਂਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਧਮਕੀਆਂ ਦੇ ਸਰੋਤ ਦਾ ਪਤਾ ਲਗਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

Advertisement
×