ਪੱਤਰ ਪ੍ਰੇਰਕ
ਤਲਵੰਡੀ ਸਾਬੋ, 1 ਮਾਰਚ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਉੱਚ ਵਿੱਦਿਆ ਨੂੰ ਸਥਾਨਕ ਪੱਧਰ ’ਤੇ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਵਿੱਚ ਪੰਜਾਬੀ ਯੂਨੀਵਰਸਿਟੀ ਪਬਲੀਕੇਸ਼ਨ ਬਿਊਰੋ ਦਾ ਕਿਤਾਬ ਘਰ ਅਤੇ ਡਿਸਟੈਂਸ ਐਜੂਕੇਸ਼ਨ ਵਿਭਾਗ ਦਾ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ। ਉਦਘਾਟਨੀ ਸਮਾਗਮ ਵਿੱਚ ’ਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਅਰਵਿੰਦ, ਡਾਕਟਰ ਸਤਨਾਮ ਸਿੰਘ ਸੰਧੂ ਮੁਖੀ ਡਿਸਟੈਂਸ ਐਜੂਕੇਸ਼ਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਕਾਸ਼ੀ ਕੈਂਪਸ ਦੇ ਡਾਇਰੈਕਟਰ ਡਾਕਟਰ ਜਸਬੀਰ ਸਿੰਘ ਹੁੰਦਲ ਸ਼ਾਮਲ ਹੋਏ।