ਤਲਵੰਡੀ ਸਾਬੋ(ਪੱਤਰ ਪ੍ਰੇਰਕ): ਅੱਜ ਸਥਾਨਕ ਸੰਤ ਸੇਵਕ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਰਚਨਾਵਲੀ ਭਾਗ ਪਹਿਲਾ ਪੁਸਤਕ ਰਿਲੀਜ਼ ਕੀਤੀ ਗਈ। ਬਾਬਾ ਕਾਕਾ ਸਿੰਘ ਮੁਖੀ ਬੁੰਗਾ ਮਸਤੂਆਣਾ ਸਾਹਿਬ ਤੇ ਤੇਜਾ ਸਿੰਘ ਵੱਲੋਂ ਸਾਂਝੇ ਤੌਰ ’ਤੇ ਪੁਸਤਕ ਦੀ ਘੁੰਡ ਚੁਕਾਈ ਕੀਤੀ ਗਈ।