ਯੂਥ ਲਾਇਬਰੇਰੀ ਮਾਨਸਾ ਨੂੰ ਕਿਤਾਬਾਂ ਭੇਟ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਤੋਂ ਅੰਗਰੇਜ਼ੀ ਦੇ ਸੇਵਾਮੁਕਤ ਪ੍ਰੋ. ਅੱਛਰੂ ਸਿੰਘ ਵੱਲੋਂ ਯੂਥ ਲਾਇਬਰੇਰੀ ਮਾਨਸਾ ਨੂੰ ਕਿਤਾਬਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਲਾਇਬਰੇਰੀ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਹਰ ਨੌਜਵਾਨ ਨੂੰ ਦ੍ਰਿੜ ਇਰਾਦੇ ਨਾਲ...
Advertisement
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਤੋਂ ਅੰਗਰੇਜ਼ੀ ਦੇ ਸੇਵਾਮੁਕਤ ਪ੍ਰੋ. ਅੱਛਰੂ ਸਿੰਘ ਵੱਲੋਂ ਯੂਥ ਲਾਇਬਰੇਰੀ ਮਾਨਸਾ ਨੂੰ ਕਿਤਾਬਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਲਾਇਬਰੇਰੀ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਹਰ ਨੌਜਵਾਨ ਨੂੰ ਦ੍ਰਿੜ ਇਰਾਦੇ ਨਾਲ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੀਨੀਅਰ ਲਾਇਬ੍ਰੇਰੀਅਨ ਗਗਨਦੀਪ ਕੌਰ, ਸ਼ੇਰ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਮੰਨੂ ਨਟਰਾਜ, ਰਮਨਦੀਪ ਕੌਰ, ਰਾਜਵੀਰ ਕੌਰ, ਅੰਕਿਤਾ ਵੀ ਮੌਜੂਦ ਸਨ।
Advertisement
Advertisement
×

