ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ/ਬਾਘਾਪੁਰਾਣਾ, 17 ਸਤੰਬਰ
ਯੂਥ ਕਾਂਗਰਸ ਜ਼ਿਲ੍ਹਾ ਮੋਗਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਬਾਘਾਪੁਰਾਣਾ ਵਿੱਚ ਜ਼ਿਲ੍ਹਾ ਪ੍ਰਧਾਨ ਪੱਪੂ ਜੋਸ਼ੀ ਹਿੰਮਤਪੁਰਾ ਦੀ ਅਗਵਾਈ ਵਿੱਚ ਬੂਟ ਪਾਲਸ਼ ਕੀਤੇ ਗਏ। ਸ੍ਰੀ ਜੋਸ਼ੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕੀਤੇ ਸਨ ਪਰ ਇਹ ਵਾਅਦੇ ਵਫਾ ਨਹੀਂ ਹੋਏ। ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੀ ਭਾਜਪਾ ਦੀ ‘ਬੀ’ ਟੀਮ ਦੱਸਦਿਆਂ ਕਿਹਾ ਕਿ ‘ਆਪ’ ਵੀ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਨਾਮ ਵਰਤ ਕੇ ਸੱਤਾ ਵਿੱਚ ਆਈ ਅਤੇ ਸੱਚ ਦੀ ਗੱਲ ਕਰਨ ਵਾਲਿਆਂ ਖ਼ਿਲਾਫ਼ ਜ਼ਬਰ ’ਤੇ ਉਤਰ ਆਈ ਹੈ। ਇਸ ਦੀ ਤਾਜ਼ਾ ਮਿਸਾਲ ਬਾਘਾਪੁਰਾਣਾ ਵਿੱਚ ਪੱਤਰਕਾਰ ਖ਼ਿਲਾਫ਼ ਦਰਜ ਕੀਤਾ ਗਿਆ ਕਥਿਤ ਝੂਠਾ ਪਰਚਾ ਹੈ। ਇਸ ਮੌਕੇ ਹਲਕਾ ਬਾਘਾਪੁਰਾਣਾ ਯੂਥ ਕਾਂਗਰਸ ਦੇ ਪ੍ਰਧਾਨ ਮਨਵੀਰ ਬਰਾੜ, ਹਲਕਾ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਗੁਰਜੰਟ ਰਾਊਕੇ ਹਾਜ਼ਰ ਸਨ।