ਸਰਹੱਦੀ ਪਿੰਡਾਂ ਨੂੰ ਮਿਲੀ 24 ਘੰਟੇ ਬਿਜਲੀ ਦੀ ਸਹੂਲਤ : The Tribune India

ਸਰਹੱਦੀ ਪਿੰਡਾਂ ਨੂੰ ਮਿਲੀ 24 ਘੰਟੇ ਬਿਜਲੀ ਦੀ ਸਹੂਲਤ

ਪੱਛੜੇ ਪਿੰਡਾਂ ਦੇ ਲੋਕਾਂ ਨੂੰ ਵੀ ਸਾਰੀਆਂ ਸਹੂਲਤਾਂ ਦੇਵਾਂਗੇ: ਵਿਧਾਇਕ ਦਹੀਆ

ਸਰਹੱਦੀ ਪਿੰਡਾਂ ਨੂੰ ਮਿਲੀ 24 ਘੰਟੇ ਬਿਜਲੀ ਦੀ ਸਹੂਲਤ

ਬਿਜਲੀ ਸਪਲਾਈ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ।

ਪੱਤਰ ਪ੍ਰੇਰਕ

ਮਮਦੋਟ, 27 ਮਾਰਚ

ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ 66 ਕੇਵੀ ਸਬ-ਸਟੇਸ਼ਨ ਪੋਜੋ ਕੇ ਵਿੱਚ ਬਾਰਡਰ ਨਾਲ ਲੱਗਦੇ ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਸਬੰਧੀ ਫੀਡਰ ਦਾ ਉਦਘਾਟਨ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣਾ ਉਨ੍ਹਾਂ ਦਾ ਪਹਿਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਚਾਰ ਸਾਲਾਂ ਵਿਚ ਬਾਰਡਰ ਪੱਟੀ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਲਈ ਸਾਫ਼ ਪੀਣ ਵਾਲਾ ਪਾਣੀ, ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜਿਹੜੇ ਕੰਮ ਅੱਜ ਤੋਂ 20 ਸਾਲ ਪਹਿਲਾਂ ਹੋਣੇ ਚਾਹੀਦੇ ਸਨ, ਪਹਿਲੀਆਂ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਕਰਨੇ ਪੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਾਸਤੇ ਇੱਕ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਬਾਰਡਰ ਨਾਲ ਲੱਗਦੇ ਪਛੜੇ ਪਿੰਡਾਂ ਦੇ ਲੋਕਾਂ ਨੂੰ ਵੀ ਪੰਜਾਬ ਦੇ ਬਾਕੀ ਪਿੰਡਾਂ ਦੀ ਤਰ੍ਹਾਂ ਹੀ ਸਿੱਖਿਆ ਸਿਹਤ ਸਣੇ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮਿਲ ਸਕਣਗੀਆਂ।

ਇਸ ਮੌਕੇ ਐਕਸੀਅਨ ਮਨਜੀਤ ਸਿੰਘ ਮਠਾੜੂ, ਐੱਸਡੀਓ ਮਮਦੋਟ ਰਾਜ ਕੁਮਾਰ ਮਦਾਨ, ਨਿਰਵੈਰ ਸਿੰਘ ਸਿੰਧੀ ਜ਼ਿਲ੍ਹਾ ਮੀਡੀਆ ਇੰਚਾਰਜ, ਬਲਰਾਜ ਸਿੰਘ ਸੰਧੂ ਸਾਹਨ ਕੇ, ਬਲਵਿੰਦਰ ਸਿੰਘ ਰਾਊਕੇ, ਬਲਵਿੰਦਰ ਸਿੰਘ ਲੱਡੂ ਹਜ਼ਾਰਾ, ਬਲਵੀਰ ਸਿੰਘ ਬਲਾਕ ਪ੍ਰਧਾਨ, ਸੰਜੀਵ ਕੁਮਾਰ ਧਵਨ, ਬਗੀਚਾ ਸਿੰਘ ਕਾਲੂ ਅਰਾਈਂ, ਕਿਰਪਾਲ ਸਿੰਘ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All