ਮਹਿਲ ਕਲਾਂ (ਪੱਤਰ ਪ੍ਰੇਰਕ): ਅਧਿਆਪਕ ਮਸਲਿਆਂ ਦੇ ਹੱਲ ਸਬੰਧੀ ਅਧਿਆਪਕਾਂ ਦਾ ਇੱਕ ਵਫ਼ਦ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਚੁਹਾਣਕੇ ਅਤੇ ਡੈਮੋਕਰੇਟਿਕ ਐਂਪਲਾਈਜ਼ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਮਾਸਟਰ ਬਲਜਿੰਦਰ ਪ੍ਰਭੂ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਨੂੰ ਮਿਲਿਆ। ਵਫ਼ਦ ਨੇ ਦੱਸਿਆ ਕਿ ਨਵੀਂ ਭਰਤੀ 6635 ਤਹਿਤ ਭਰਤੀ ਹੋਏ ਈਈਟੀ ਅਧਿਆਪਕਾਂ ਨੂੰ ਤਿੰਨ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਤਨਖਾਹ ਨਹੀਂ ਮਿਲੀ ਕਿਉਂਕਿ ਉਨ੍ਹਾਂ ਦੇ ਪਰਾਨ ਨੰਬਰ ਅਜੇ ਤੱਕ ਜਾਰੀ ਨਹੀਂ ਹੋਏ।