DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Fazilka Double Murder: ਟਰੈਕਟਰਾਂ ਨਾਲ ਦਰੜ ਕੇ ਦਿਓਰ-ਭਰਜਾਈ ਕਤਲ

ਪਰਿਵਾਰ ਮੈਂਬਰਾਂ ਨੇ ਲਾਸ਼ਾਂ ਸਡ਼ਕ ’ਤੇ ਰੱਖ ਕੇ ਧਰਨਾ ਲਾਇਆ

  • fb
  • twitter
  • whatsapp
  • whatsapp
featured-img featured-img
ਫਾਜ਼ਿਲਕਾ ’ਚ ਓਵਰਬ੍ਰਿਜ ’ਤੇ ਲਾਸ਼ਾਂ ਰੱਖ ਕੇ ਮੁਜ਼ਾਹਰਾ ਕਰਦੇ ਹੋਏ ਪਰਿਵਾਰਕ ਮੈਂਬਰ।
Advertisement

ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੁਹੇਲਾ ਪਿੰਡ ਵਿੱਚ ਬੀਤੀ ਰਾਤ ਜ਼ਮੀਨ ਅਤੇ ਰਸਤੇ ਦੇ ਵਿਵਾਦ ਨੂੰ ਲੈ ਕੇ ਦਿਓਰ-ਭਰਜਾਈ ਨੂੰ ਟਰੈਕਟਰਾਂ ਨਾਲ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮ੍ਰਿਤਕਾਂ ਪਛਾਣ ਮਾਇਆ ਬਾਈ ਅਤੇ ਰਾਜ ਸਿੰਘ ਵਜੋਂ ਹੋਈ ਹੈ, ਜੋ ਰਿਸ਼ਤੇ ਵਿੱਚ ਦਿਓਰ-ਭਰਜਾਈ ਹਨ। ਇਸ ਮਾਮਲੇ ਵਿਚ ਥਾਣਾ ਸਦਰ ਫਾਜ਼ਿਲਕਾ ਪੁਲੀਸ ਨੇ ਕੁਝ ਔਰਤਾਂ ਸਮੇਤ 28 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਨਸਾਫ਼ ਦੀ ਮੰਗ ਲਈ ਸਥਾਨਕ ਸ਼ਹਿਰ ਦੇ ਫਾਜ਼ਿਲਕਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਸਥਿਤ ਫਲਾਈਓਵਰ ਉੱਤੇ ਲਾਸ਼ਾਂ ਰੱਖ ਕੇ ਧਰਨਾ ਲਾ ਦਿੱਤਾ ਅਤੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ।

ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਦੂਜੀ ਧਿਰ ਨੇ ਧੱਕੇ ਨਾਲ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਫ਼ਸਲ ਤਬਾਹ ਕਰ ਦਿੱਤੀ; ਜਦੋਂ ਪਰਿਵਾਰਕ ਮੈਂਬਰ ਬਚਾਅ ਲਈ ਅੱਗੇ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ’ਤੇ ਤਿੰਨ-ਤਿੰਨ ਟਰੈਕਟਰ ਚੜ੍ਹਾ ਦਿੱਤੇ। ਇਸ ਖ਼ੂਨੀ ਵਾਰਦਾਤ ਵਿੱਚ ਸਰਵਨਾ ਬਾਈ ਨਾਂ ਦੀ ਔਰਤ ਵੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਦੀ ਬਾਂਹ ‘ਚ ਫਰੈਕਚਰ ਆਇਆ ਹੈ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਾਰੇ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਬਾਅਦ ਵਿੱਚ ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਵੱਲੋਂ ਤੁਰੰਤ ਸਖ਼ਤ ਕਾਰਵਾਈ ਕਰਨ ਅਤੇ ਇਨਸਾਫ਼ ਦਿਵਾਉਣ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ, ਜਿਸ ਤੋਂ ਬਾਅਦ ਮ੍ਰਿਤਕ ਦੇਹਾਂ ਦਾ ਪਿੰਡ ਲਿਜਾ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Advertisement

Advertisement
Advertisement
×