ਮੀਂਹ ਦੌਰਾਨ ਬੀ.ਟੀ. ਕਾਟਨ ’ਤੇ ਹਰੇ ਤੇਲੇ ਦਾ ਹਮਲਾ

ਮੀਂਹ ਦੌਰਾਨ ਬੀ.ਟੀ. ਕਾਟਨ ’ਤੇ ਹਰੇ ਤੇਲੇ ਦਾ ਹਮਲਾ

ਪਿੰਡ ਜਵਾਹਰਕੇ ’ਚ ਨਰਮੇ ਦੇ ਖੇਤਾਂ ਵਿੱਚ ਹਰੇ ਤੇਲੇ ਦਾ ਨਿਰੀਖਣ ਕਰਦੇ ਹੋਏ ਮਾਹਿਰ। -ਫੋਟੋ: ਮਾਨ

ਪੱਤਰ ਪੇ੍ਰਕ
ਮਾਨਸਾ, 3 ਅਗਸਤ

ਕਪਾਹ ਪੱਟੀ ਵਿਚ ਮੀਂਹਾਂ ਦੌਰਾਨ ਅਚਾਨਕ ਹੀ ਬੀ.ਟੀ ਕਾਟਨ ਉਪਰ ਹਰੇ ਤੇਲੇ ਦਾ ਹਮਲਾ ਹੋ ਗਿਆ ਹੈ, ਜਿਸ ਤੋਂ ਘਬਰਾ ਕੇ ਕੁਝ ਕਿਸਾਨਾਂ ਨੇ ਆਪਣੀ ਫ਼ਸਲ ਦੇ ਬਚਾਅ ਲਈ ਸਪਰੇਆਂ ਕਰਨੀਆਂ ਵੀ ਆਰੰਭ ਕਰ ਦਿੱਤੀਆਂ ਹਨ। ਖੇਤੀ ਵਿਭਾਗ ਨੇ ਕਿਸਾਨਾਂ ਨੂੰ ਵੇਖਾ-ਵੇਖੀ ਸਪੇਰਆਂ ਕਰਨ ਤੋਂ ਵਰਜਿਆ ਹੈ। ਮਹਿਕਮੇ ਦੇ ਮਾਹਿਰਾਂ ਨੇ ਇਸ ਹਮਲੇ ਨੂੰ ਮਾਮੂਲੀ ਮੰਨਿਆ ਹੈ ਅਤੇ ਇਸ ਨੂੰ ਈ.ਟੀ.ਐਲ ਲੈਵਲ ਤੋਂ ਥੱਲੇ ਕਰਾਰ ਦਿੱਤਾ ਹੈ।

ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਮੁੱਖ ਅਫ਼ਸਰ ਡਾ. ਮਨਜੀਤ ਸਿੰਘ ਨੇ ਪਿੰਡ ਮਲਕਪੁਰ ਖਿਆਲਾ, ਰਮਦਿੱਤੇ ਵਾਲਾ, ਗੇਹਲੇ, ਘਰਾਂਗਣਾ, ਜਵਾਹਰਕੇ ਖੇਤਾਂ ਦਾ ਦੌਰਾ ਕਰਨ ਤੋਂ ਪਿੱਛੋਂ ਦੱਸਿਆ ਕਿ ਹਰੇ ਤੇਲੇ ਦਾ ਭਾਵੇਂ ਕਿਤੇ-ਕਿਤੇ ਹਮਲਾ ਹੋ ਗਿਆ ਹੈ, ਪਰ ਇਹ ਫਿਲਹਾਲ ਕੰਟਰੋਲ ਹੇਠ ਹੈ, ਇਸ ਤੋਂ ਕਿਸਾਨਾਂ ਨੂੰ ਬਿਲਕੁਲ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਪਾਹ ਮਾਹਿਰਾਂ ਨੇ ਨਰਮੇ ਉਤੇ ਕਿਸੇ ਵੀ ਕਿਸਮ ਦੇ ਰੋਗ ਤੋਂ ਬਚਾਅ ਲਈ ਕੋਈ ਦਵਾਈ ਛਿੜਕਣ ਦੀ ਸਿਫਾਰਸ਼ ਨਹੀਂ ਕੀਤੀ ਹੈ।

ਖੇਤੀਬਾੜੀ ਵਿਭਾਗ ਦੇ ਵਿਕਾਸ ਅਫ਼ਸਰ ਡਾ. ਮਨੋਜ਼ ਕੁਮਾਰ ਨੇ ਦੱਸਿਆ ਕਿ ਨਰਮੇ ਦੀ ਫਸਲ ਵਿੱਚ ਕਿਤੇ ਵੀ ਗੁਲਾਬੀ ਸੁੰਡੀ ਅਤੇ ਚਿੱਟਾ ਮੱਛਰ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਕਿਹਾ ਕਿ ਵੈਸੇ ਅਜੇ ਤੱਕ ਤੇਲੇ ਨੂੰ ਮਾਰਨ ਲਈ ਸਪਰੇਆਂ ਦੀ ਲੋੜ ਨਹੀਂ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All