DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਜਟ ਕਿਸਾਨੀ ਮੁੱਦਿਆਂ ਤੋਂ ਦੂਰ: ਸ਼ੈਲਜਾ

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਬਜਟ ਦੀ ਸ਼ਲਾਘਾ ਕੀਤੀ

  • fb
  • twitter
  • whatsapp
  • whatsapp
Advertisement

ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਸਰਕਾਰ ਵੱਲੋਂ ਪੇਸ਼ ਬਜਟ ਨੂੰ ਦਿਸ਼ਾਹੀਣ ਅਤੇ ਕਿਸਾਨੀ ਮੁੱਦਿਆਂ ਤੋਂ ਦੂਰ ਦੱਸਿਆ ਹੈ। ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਰਕਾਰ 10.28 ਫ਼ੀਸਦੀ ਬਜਟ ਵਾਧੇ ਦਾ ਦਾਅਵਾ ਕਰ ਰਹੀ ਹੈ, ਪਰ ਸੱਚਾਈ ਇਹ ਹੈ ਕਿ ਸੂਬੇ ’ਤੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਹਰਿਆਣਾ ਦੀਆਂ ਮੁੱਖ ਸਮੱਸਿਆਵਾਂ ਵੱਲ ਧਿਆਨ ਦਿੱਤੇ ਬਿਨਾਂ ਪੇਸ਼ ਕੀਤਾ ਗਿਆ ਹੈ। ਸੂਬਾ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਐੱਮ ਪੀ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਘੱਗਰ ਅਤੇ ਯਮੁਨਾ ਨਦੀਆਂ ਵਿੱਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਅਤੇ ਉਨ੍ਹਾਂ ਨੂੰ ਸਾਫ਼ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਕਿਸਾਨੀ ਮੁੱਦਿਆਂ ’ਤੇ ਬਜਟ ’ਚ ਕੁਝ ਨਹੀਂ ਹੈ। ਬਜਟ ’ਚੇ ਪ੍ਰਭਾਵਸ਼ਾਲੀ ਯੋਜਨਾ ਪੇਸ਼ ਨਹੀਂ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਅੰਕੜਿਆਂ ਦੀ ਵਰਤੋਂ ਕਰ ਕੇ ਆਕਰਸ਼ਕ ਪੇਸ਼ਕਾਰੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਜ਼ਮੀਨੀ ਪੱਧਰ ’ਤੇ, ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਲਈ ਵਧਦੀਆਂ ਕੀਮਤਾਂ, ਨੌਜਵਾਨਾਂ ਦੇ ਪਰਵਾਸ ਅਤੇ ਛੋਟੇ ਕਾਰੋਬਾਰਾਂ ਦੀਆਂ ਸਮੱਸਿਆਵਾਂ ਅਣਸੁਲਝੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਇਸ ਬਜਟ ਦਾ ਤੱਥਾਂ ਅਤੇ ਰਚਨਾਤਮਕ ਢੰਗ ਨਾਲ ਵਿਰੋਧ ਕਰੇਗੀ ਅਤੇ ਵਿਧਾਨ ਸਭਾ ਤੋਂ ਲੈ ਕੇ ਸੜਕਾਂ ਤੱਕ ਮੁੱਖ ਜਨਤਕ ਮੁੱਦਿਆਂ ਨੂੰ ਚੁੱਕੇਗੀ। ਦੂਜੇ ਪਾਸੇ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕੀਤੀ ਹੈ।

Advertisement
Advertisement
×