ਬੁੱਧ ਰਾਮ ਨੇ ਫ਼ਸਲ ਖ਼ਰਾਬੇ ਦੇ ਮੁਆਵਜ਼ਾ ਪੱਤਰ ਵੰਡੇ
ਹਫ਼ਤੇ ਦੇ ਅੰਦਰ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਦਾਅਵਾ
Advertisement
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ। ਉਹ ਅੱਜ ਬੁਢਲਾਡਾ ਵਿੱਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਹੁਣ ਤੱਕ ਹਲਕਾ ਬੁਢਲਾਡਾ ਦੇ 31 ਪਿੰਡਾਂ ਦੇ 518 ਕਿਸਾਨਾਂ ਨੂੰ ਫ਼ਸਲਾਂ ਦੇ ਖ਼ਰਾਬੇ ਸਬੰਧੀ 1,27,62,608 ਰੁਪਏ ਦੇ ਮੁਆਵਜ਼ਾ ਪੱਤਰ ਸੌਂਪੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 16 ਅਕਤੂਬਰ ਤੋਂ 5-6 ਪਿੰਡ ਦੇ ਕਿਸਾਨਾਂ ਨੂੰ ਹਰ ਰੋਜ਼ ਬੁਲਾ ਕੇ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਵਿੱਚ-ਵੱਚ ਮੁਆਵਜ਼ਾ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਐੱਸ ਡੀ ਐੱਮ ਗਗਨਦੀਪ ਸਿੰਘ ਤੇ ਹੋਰ ਪਾਰਟੀ ਵਰਕਰ ਵੀ ਮੌਜੂਦ ਸਨ।
Advertisement
Advertisement
