ਤੀਰਥ ਯਾਤਰਾ ਲਈ ਬੱਸ ਰਵਾਨਾ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਪਿੰਡ ਕੇਸਰ ਸਿੰਘ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਅਤੇ ਆਸ-ਪਾਸ...
Advertisement
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਅੱਜ ਪਿੰਡ ਕੇਸਰ ਸਿੰਘ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਅਤੇ ਆਸ-ਪਾਸ ਦੇ ਗੁਰੂ-ਘਰਾਂ ਦੇ ਦਰਸ਼ਨਾਂ ਲਈ ਜਾਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਸਕੀਮ ਧਾਰਮਿਕ ਯਾਤਰਾ ਕਰਨ ਦੀ ਇੱਛਾ ਰੱਖਣ ਵਾਲੇ ਵੱਡੇ ਉਮਰ ਦੇ ਲੋਕਾਂ ਲਈ ਵੱਡਾ ਉਪਰਾਲਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਪਿੰਡਾਂ ਦੇ ਸਰਪੰਚ ਤੇ ਪੰਚ ਹਾਜ਼ਰ ਸਨ।
Advertisement
Advertisement
×

