ਤਪਾ ’ਚ ਬੱਸਾਂ ਦੀ ਚੈਕਿੰਗ ਤੇ ਚਲਾਨ ਕੱਟੇ
ਜ਼ਿਲ੍ਹਾ ਟ੍ਰੈਫਿਕ ਪੁਲੀਸ ਅਤੇ ਬਾਲ ਵਿਕਾਸ ਭਲਾਈ ਵਿਭਾਗ ਵੱਲੋਂ ਲਗਾਤਾਰ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਕੂਲਾਂ ਦੀਆਂ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਬਾਲ ਵਿਕਾਸ ਭਲਾਈ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਵਿੱਚ ਅੱਜ ਤਪਾ ਮੰਡੀ...
Advertisement
ਜ਼ਿਲ੍ਹਾ ਟ੍ਰੈਫਿਕ ਪੁਲੀਸ ਅਤੇ ਬਾਲ ਵਿਕਾਸ ਭਲਾਈ ਵਿਭਾਗ ਵੱਲੋਂ ਲਗਾਤਾਰ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਸਕੂਲਾਂ ਦੀਆਂ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਬਾਲ ਵਿਕਾਸ ਭਲਾਈ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਵਿੱਚ ਅੱਜ ਤਪਾ ਮੰਡੀ ਵਿਖੇ ਤਿੰਨ ਸਕੂਲਾਂ ਦੀਆਂ ਬੱਸਾਂ ਤੇ ਵੈਨਾਂ ਦੀ ਚੈਕਿੰਗ ਕੀਤੀ ਗਈ। ਟ੍ਰੈਫ਼ਿਕ ਪੁਲੀਸ ਦੇ ਏਐੱਸਆਈ ਗੁਰਚਰਨ ਸਿੰਘ ਅਤੇ ਦੀਵਾਨ ਸਿੰਘ ਨੇ ਦੱਸਿਆ ਕਿ ਸਕੂਲ ਸੇਫ ਵਾਹਨ ਪਾਲਿਸੀ ਸਬੰਧੀ ਬੱਸਾਂ ਤੇ ਵੈਨਾਂ ਵਿੱਚ ਕੁਝ ਖਾਮੀਆਂ ਪਾਈਆਂ ਗਈਆਂ ਹਨ, ਜਿਸ ਕਰਕੇ 7 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ ਹਨ ਅਤੇ ਅੱਗੇ ਤੋਂ ਹਰ ਤਰ੍ਹਾਂ ਦੇ ਨਿਯਮ ਪੂਰੇ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਬਲਾਕ ਸੁਰੱਖਿਆ ਅਫ਼ਸਰ ਬਲਵਿੰਦਰ ਸਿੰਘ, ਟ੍ਰੈਫ਼ਿਕ ਮੁਲਾਜ਼ਮ ਹਰਪ੍ਰੀਤ ਕੌਰ ਅਤੇ ਅਮਨਦੀਪ ਕੌਰ ਵੀ ਹਾਜ਼ਰ ਸਨ।
Advertisement
Advertisement