ਵਪਾਰੀ ਕਤਲ ਕਾਂਡ: ਇੱਕ ਹੋਰ ਗੈਂਗਸਟਰ ਦਾ ਪੁਲੀਸ ਰਿਮਾਂਡ
ਇੱਥੋਂ ਦੇ ਕੱਪੜਾ ਵਪਾਰੀ ਸੰਜੈ ਵਰਮਾ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਹੁਣ ਤੱਕ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਸਿਟੀ ਵਨ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਗੈਂਗਸਟਰ ਨੂੰ ਪਟਿਆਲਾ ਜੇਲ੍ਹ ਤੋਂ ਲਿਆ ਕੇ ਅਦਾਲਤ ਵਿੱਚ...
Advertisement
ਇੱਥੋਂ ਦੇ ਕੱਪੜਾ ਵਪਾਰੀ ਸੰਜੈ ਵਰਮਾ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਹੁਣ ਤੱਕ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਸਿਟੀ ਵਨ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਗੈਂਗਸਟਰ ਨੂੰ ਪਟਿਆਲਾ ਜੇਲ੍ਹ ਤੋਂ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਜਿਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਗਿਆ ਹੈ। ਸਿਟੀ ਵਨ ਪੁਲੀਸ ਸਟੇਸ਼ਨ ਇੰਚਾਰਜ ਪਰਮਜੀਤ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵਿਸ਼ਨੂੰ ਖੰਡੇਲਾ ਵਾਸੀ ਜੋਧਪੁਰ ਰਾਜਸਥਾਨ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਅਬੋਹਰ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗਸਟਰ ਵਿਸ਼ਨੂੰ ਆਰਜੂ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ ਜਿਸ ਨੇ ਸੰਜੈ ਵਰਮਾ ਕਤਲ ਦੀ ਜ਼ਿੰਮੇਵਾਰੀ ਲਈ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਵਿਸ਼ਨੂੰ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ।
Advertisement
Advertisement
×