ਬੂਟਾ ਢਿੱਲੋਂ ਬਣੇ ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ
ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਅੱਜ ਹੋਈ ਚੋਣ ਵਿੱਚ ਆਮ ਆਪ ਦੇ ਸੀਨੀਅਰ ਆਗੂ ਬੂਟਾ ਸਿੰਘ ਢਿੱਲੋਂ ਪ੍ਰਧਾਨ ਅਤੇ ਜਸਵੰਤ ਸਿੰਘ ਕਾਲਾ ਮੀਤ ਪ੍ਰਧਾਨ ਚੁਣੇ ਗਏ। ਇਸ ਚੋਣ ਮੌਕੇ ਕੌਂਸਲਰ ਸੁਖਜੀਤ ਕੌਰ ਭੱਠਲ, ਕੌਂਸਲਰ ਅੰਮ੍ਰਿਤਪਾਲ...
Advertisement
ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਅੱਜ ਹੋਈ ਚੋਣ ਵਿੱਚ ਆਮ ਆਪ ਦੇ ਸੀਨੀਅਰ ਆਗੂ ਬੂਟਾ ਸਿੰਘ ਢਿੱਲੋਂ ਪ੍ਰਧਾਨ ਅਤੇ ਜਸਵੰਤ ਸਿੰਘ ਕਾਲਾ ਮੀਤ ਪ੍ਰਧਾਨ ਚੁਣੇ ਗਏ। ਇਸ ਚੋਣ ਮੌਕੇ ਕੌਂਸਲਰ ਸੁਖਜੀਤ ਕੌਰ ਭੱਠਲ, ਕੌਂਸਲਰ ਅੰਮ੍ਰਿਤਪਾਲ ਸਿੰਘ, ਕੌਂਸਲਰ ਗੁਰਜੀਤ ਕਾਕਾ, ਕੌਂਸਲਰ ਜਸਵਿੰਦਰ ਕੌਰ, ਕੌਂਸਲਰ ਕਰਮਜੀਤ ਕੌਰ ਭੱਲਾ, ਕੌਂਸਲਰ ਪਰਮਜੀਤ ਕੌਰ ਅਤੇ ਕੌਂਸਲਰ ਸੁਰਜੀਤ ਸਿੰਘ ਹਾਜ਼ਰ ਸਨ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਵੇਂ ਚੁਣੇ ਆਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਿੰਡ ਦੇ ਵਿਕਾਸ ਲਈ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਨਵੇਂ ਪ੍ਰਧਾਨ ਬੂਟਾ ਢਿੱਲੋਂ ਅਤੇ ਮੀਤ ਪ੍ਰਧਾਨ ਜਸਵੰਤ ਕਾਲਾ ਨੇ ਨਗਰ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ, ਸਰਪੰਚ ਅਜਾਇਬ ਸਿੰਘ ਹਮੀਰਗੜ੍ਹ, ਸਾਬਕਾ ਚੇਅਰਮੈਨ ਗੁਰਪ੍ਰੀਤ ਸਲਾਬਤਪੁਰਾ, ਸਰਪੰਚ ਪਾਲਾ ਢਿੱਲੋਂ ਤੇ ਸੰਜੀਵ ਬੰਟੀ ਭਗਤਾ ਹਾਜ਼ਰ ਸਨ।
Advertisement
Advertisement