ਸ੍ਰੀ ਮੁਕਤਸਰ ਸਾਹਿਬ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਖੋਲ੍ਹੇ ‘ਮੁਫਤ ਕੰਪਿਊਟਰ ਸਿਖਲਾਈ ਸੈਂਟਰ’ ਦਾ ਉਦਘਾਟਨ ਕਰਦਿਆਂ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਨਾਲ਼ ਜਿਥੇ ਬੇਰੁਜ਼ਗਾਰੀ ਨੂੰ ਠੱਲ੍ਹ ਪਵੇਗੀ, ਉਥੇ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿਣਗੇ। ਉਨ੍ਹਾਂ ਨੇ ਬੱਚਿਆਂ ਨੂੰ ਸਿਖਲਾਈ ਸੈਂਟਰਾਂ ਦਾ ਭਰਪੂਰ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਲੈਕਚਰਾਰ ਜਸਪਾਲ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ