ਭੁੱਚੋ ਮੰਡੀ (ਪੱਤਰ ਪ੍ਰੇਰਕ): ਐਂਪਲਾਈਜ਼ ਫੈਡਰੇਸ਼ਨ (ਚਾਹਲ ਗਰੁੱਪ) ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੇ ਬਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਨਵੇਂ ਸਾਲ 2022 ਦਾ ਕੈਲੰਡਰ ਜਾਰੀ ਕੀਤਾ ਅਤੇ ਮੁਲਾਜ਼ਮਾਂ ਨੂੰ ਲੋਹੜੀ ਦੀ ਵਧਾਈ ਦਿੱਤੀ। ਇਸ ਮੌਕੇ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਲਈ ਦਫਤਰਾਂ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਪਾਵਰਕੌਮ ਦੇ ਪ੍ਰਬੰਧਕਾਂ ਨੂੰ ਮਿਲ ਕੇ ਜਾਣੂ ਕਰਵਾਉਣ ਦਾ ਫੈਸਲਾ ਲਿਆ ਗਿਆ। ਇਸ ਮੌਕੇ ਆਗੂ ਲਖਵੰਤ ਸਿੰਘ ਬਾਡੀ, ਰਜਿੰਦਰ ਸਿੰਘ ਨਿੰਮਾ, ਯਾਦਵਿੰਦਰ ਸਿੰਘ, ਦਮਨਜੀਤ ਸਿੰਘ ਤੇ ਗੁਰਲਾਲ ਸਿੰਘ ਹਾਜ਼ਰ ਸਨ।