ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਨੂੰ ਇਕਜੁੱਟਤਾ ਦਾ ਸੱਦਾ

ਕਿਸਾਨ ਮੋਰਚਿਆਂ ਦੇ 200 ਦਿਨ ਮੁਕੰਮਲ

ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਨੂੰ ਇਕਜੁੱਟਤਾ ਦਾ ਸੱਦਾ

ਭੁੱਚੋ ਮੰਡੀ ਨੇੜਲੇ ਬੈਸਟ ਪ੍ਰਾਈਸ ਮਾਲ ਮੋਰਚੇ ਵਿੱਚ ਸ਼ਾਮਲ ਕਿਸਾਨ, ਬੀਬੀਆਂ ਤੇ ਬੱਚੇ।

ਪਵਨ ਗੋਇਲ

ਭੁੱਚੋ ਮੰਡੀ, 18 ਅਪਰੈਲ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਦੇ ਕਿਸਾਨਾਂ ਵੱਲੋਂ ਬੈਸਟ ਪ੍ਰਾਈਸ ਮਾਲ ਅਤੇ ਬਲਾਕ ਰਾਮਪੁਰਾ ਵੱਲੋਂ ਲਹਿਰਾ ਬੇਗਾ ਟੌਲ ਪਲਾਜ਼ਾ ’ਤੇੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਮੋਰਚਿਆਂ ਦੇ 200 ਦਿਨ ਮੁਕੰਮਲ ਹੋ ਗਏ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ, ਬਲਾਕ ਜਨਰਲ ਸਕੱਤਰ ਬਲਜੀਤ ਸਿੰਘ ਪੂਹਲਾ ਨੇ ਕਿਹਾ ਕਿ 21 ਅਪਰੈਲ 1919 ਨੂੰ ਗ਼ਦਰ ਪਾਰਟੀ ਦੀ ਸਥਾਪਨਾ ਹੋਈ ਸੀ ਅਤੇ ਗ਼ਦਰੀਆਂ ਨੇ ਆਰਥਿਕ, ਸਮਾਜਿਕ ਤੇ ਨਿਆਂ ਬਰਾਬਰੀ ਲਈ ਕੁਰਬਾਨੀਆਂ ਦਿੱਤੀਆਂ। ਇਨ੍ਹਾਂ ਕੁਰਬਾਨੀਆਂ ਭਰੇ ਜਜ਼ਬੇ ਤਹਿਤ ਅੰਗਰੇਜ਼ ਤਾਂ 1947 ਵਿੱਚ ਭਾਰਤ ਛੱਡ ਕੇ ਚਲੇ ਗਏ ਪਰ ਦੇਸ਼ ਵਿੱਚ ਹਾਲੇ ਵੀ ਹਰ ਪਾਸੇ ਨਾ ਬਰਾਬਰੀ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਬਰਾਬਰੀ ਦੇ ਹੱਕਾਂ ਲਈ ਅਤੇ ਮੋਦੀ ਸਰਕਾਰ ਨੂੰ ਮਾਤ ਦੇਣ ਲਈ 21 ਅਪਰੈਲ ਨੂੰ ਗ਼ਦਰ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਸੂਬਾਈ ਆਗੂਆਂ ਦੀ ਅਗਵਾਈ ਵਿੱਚ ਸਾਰੇ ਪਿੰਡਾਂ ਤੋਂ ਕਿਸਾਨ, ਮਜ਼ਦੂਰ ਅਤੇ ਔਰਤਾਂ ਦੇ ਵੱਡੇ ਕਾਫ਼ਲੇ ਦਿੱਲੀ ਵੱਲ ਕੂਚ ਕਰਨਗੇ। ਇਸ ਮੌਕੇ ਗੁਰਮੇਲ, ਦਵਿੰਦਰ ਸਿੰਘ ਤੇ ਸੁਖਜੀਤ ਕੌਰ ਨੇ ਸੰਬੋਧਨ ਕੀਤਾ।

ਜ਼ੀਰਾ (ਹਰਮੇਸ਼ਪਾਲ ਨੀਲੇਵਾਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਰਿਲਾਇੰਸ ਪੰਪ ਵਲੂਰ ਵਿੱਚ ਲਗਾਇਆ ਧਰਨਾ 201ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਇਸ ਸਮੇਂ ਪ੍ਰਧਾਨ ਮਰਖਾਈ ਨੇ ਕਿਹਾ ਕਿ ਕੇਂਦਰ ਸਰਕਾਰ ਧਰਨੇ ਚੁਕਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ, ਪਰ ਉਹ ਇਸ ਵਿੱਚ ਸਫ਼ਲ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ 21 ਅਪਰੈਲ ਨੂੰ 15000 ਕਿਸਾਨਾਂ ਦਾ ਜਥਾ ਖਨੌਰੀ ਅਤੇ ਡੱਬਵਾਲੀ ਦੇ ਰਸਤੇ ਦਿੱਲੀ ਜਾ ਰਿਹਾ ਹੈ। ਇਸ ਮੌਕੇ ਕਰਨ ਸਿੰਘ ਬਰਾੜ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ ਹਾਜ਼ਰ ਸਨ।

ਬਰੇਟਾ (ਸੱਤ ਪ੍ਰਕਾਸ਼ ਸਿੰਗਲਾ): ਇੱਥੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਸਾਂਝਾ ਕਿਸਾਨ ਮੋਰਚੇ ਦਾ ਧਰਨਾ ਲਗਾਤਾਰ ਚੱਲ ਰਿਹਾ ਹੈ, ਜਿਸ ਵਿੱਚ ਬੁਲਾਰਿਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਨ੍ਹਾਂ ਧਰਨਿਆਂ ਵਿੱਚ ਸ਼ਾਮਿਲ ਹੋ ਕੇ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ। ਬੁਲਾਰਿਆਂ ਵਿੱਚ ਸੌਣ ਸਿੰਘ, ਦਸੌਂਦਾ ਸਿੰਘ, ਗੁਰਦੀਪ ਸਿੰਘ ਸ਼ਾਮਿਲ ਸਨ।

ਬਰਨਾਲਾ (ਪਰਸ਼ੋਤਮ ਬੱਲੀ): ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਸਬੰਧੀ ਰੇਲਵੇ ਸਟੇਸ਼ਨ ’ਤੇ ਲੱਗਾ ਧਰਨਾ ਅੱਜ 200 ਦਿਨ ਪੂਰੇ ਕਰ ਗਿਆ ਹੈ। ਅੱਜ ਧਰਨੇ ਨੂੰ ਗੁੁਰਦੇਵ ਸਿੰਘ ਮਾਂਗੇਵਾਲ, ਚਰਨਜੀਤ ਕੌਰ, ਬਾਬੂ ਸਿੰਘ, ਅਮਰਜੀਤ ਕੌਰ ਨੇ ਸੰਬੋਧਨ ਕੀਤਾ। ਮਾਨਸਾ ਵਾਸੀ ਭਾਨਾ ਨੇ ਜਾਦੂ ਦੇ ਟਰਿੱਕ ਦਿਖਾਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All