DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਵੱਲੋਂ ਸਥਾਨਕ ਕਸਬੇ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਜਸ਼ਨ ਚਾਹਲ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੀ ਪ੍ਰੇਰਣਾ ਸਦਕਾ ਕਾਂਗਰਸ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਜਸ਼ਨ ਚਾਹਲ। -ਫੋਟੋ: ਮਰਾਹੜ
Advertisement

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਵੱਲੋਂ ਸਥਾਨਕ ਕਸਬੇ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਜਸ਼ਨ ਚਾਹਲ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਧਰਨਿਆਂ ਵਿੱਚੋਂ ਨਿਕਲੀ ਇਹ ਸਰਕਾਰ ਧਰਨੇ ਮੁਜ਼ਾਹਰੇ ਕਰਨ ਵਾਲਿਆਂ ’ਤੇ ਹੀ ਲਾਠੀਚਾਰਜ ਕਰ ਰਹੀ ਹੈ। ਬਲਾਕ ਭਗਤਾ ਦੇ ਪ੍ਰਧਾਨ ਅੰਗਰੇਜ਼ ਸਿੰਘ ਸਿਰੀਏਵਾਲਾ ਤੇ ਬਲਾਕ ਫੂਲ ਦੇ ਪ੍ਰਧਾਨ ਗੁਰਚਰਨ ਸਿੰਘ ਭਾਈ ਰੂਪਾ ਨੇ ਪੰਜਾਬ ਨੂੰ ਮੁੜ ਤਰੱਕੀ ਦੇ ਰਸਤੇ ’ਤੇ ਲਿਜਾਣ ਲਈ ਲੋਕਾਂ ਨੂੰ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਹੇਮ ਰਾਜ ਕਾਲਾ ਜਲਾਲ, ਸਕੱਤਰ ਜਗਸੀਰ ਸਿੰਘ, ਚੰਨੀ ਕਰਕਰਾ, ਡਾ. ਦਰਸ਼ਨ ਬਠਿੰਡਾ, ਗੁਰਲਾਲ ਭੱਲਣ, ਕੌਂਸਲਰ ਦਲਜੀਤ ਸਿੰਘ, ਜਸਵਿੰਦਰ ਬਾਬੇਕਾ, ਸਰਪੰਚ ਉਂਕਾਰ ਬਰਾੜ, ਬਲਜੀਤ ਬਿੱਲਾ, ਬਿੱਲੂ ਮੰਨੇਕਾ, ਪਵਨ ਕੁਮਾਰ, ਪ੍ਰਦੀਪ ਕੁਮਾਰ ਹਾਜ਼ਰ ਸਨ।

Advertisement
Advertisement
×