ਲੈਂਡ ਪੂਲਿੰਗ ਨੀਤੀ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਸੱਦਾ
ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੀ ਲੈਂਡ ਪੂਲਿੰਗ ਨੀਤੀ ਵਿਰੁੱਧ ਸੰਘਰਸ਼ਸੀਲ ਜਥੇਬੰਦੀਆਂ ਨੂੰ ਸੰਘਰਸ਼ ਵਿੱਚ ਕੁੱਦਣ ਦਾ ਸੱਦਾ ਦਿੱਤਾ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ, ਜਨਰਲ ਸਕੱਤਰ ਕੰਵਲਜੀਤ ਖੰਨਾ, ਸੂਬਾਈ ਕਮੇਟੀ ਮੈਂਬਰ...
Advertisement
ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੀ ਲੈਂਡ ਪੂਲਿੰਗ ਨੀਤੀ ਵਿਰੁੱਧ ਸੰਘਰਸ਼ਸੀਲ ਜਥੇਬੰਦੀਆਂ ਨੂੰ ਸੰਘਰਸ਼ ਵਿੱਚ ਕੁੱਦਣ ਦਾ ਸੱਦਾ ਦਿੱਤਾ ਹੈ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ, ਜਨਰਲ ਸਕੱਤਰ ਕੰਵਲਜੀਤ ਖੰਨਾ, ਸੂਬਾਈ ਕਮੇਟੀ ਮੈਂਬਰ ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਅਤੇ ਜਸਵੰਤ ਜੀਰਖ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਨੀਤੀ ਦਾ ਆਮ ਆਦਮੀ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ, ਸਗੋਂ ਉਪਜਾਊ ਜ਼ਮੀਨਾਂ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਤਬਕਿਆਂ ਨੂੰ ਜ਼ਬਰੀ ਉਜਾੜਕੇ ਪੰਜਾਬ ਸਰਕਾਰ ਨੇ ਵਿਕਾਸ ਦੇ ਨਾਂ ’ਤੇ ਵੱਡੇ ਰੀਅਲ ਅਸਟੇਟ ਮਾਫੀਆ ਨੂੰ ਕਰੋੜਾਂ/ਅਰਬਾਂ ਦਾ ਮੁਨਾਫ਼ਾ ਬਖਸ਼ਣ ਲਈ ਰਾਹ ਪੱਧਰਾ ਕਰ ਦਿੱਤਾ ਹੈ।
Advertisement
Advertisement
×