ਨਿੱਜੀ ਪੱਤਰ ਪ੍ਰੇਰਕ
ਮੋਗਾ, 7 ਮਾਰਚ
ਇੱਥੇ ਪੰਜਾਬ ਇਸਤਰੀ ਸਭਾ ਵੱਲੋਂ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਔਰਤਾਂ ਨੂੰ ਇਸ ਦਿਨ ਦੀ ਮਹੱਤਤਾ ਤੇ ਉਨ੍ਹਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਔਰਤਾਂ ਨੂੰ ਸਮਾਜਿਕ ਬੁਰਾਈਆਂ ਤੇ ਆਪਣੇ ਹੱਕਾਂ ਲਈ ਜਾਗਰੂਕ ਹੋ ਕੇ ਲੜਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ 11 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਹਰਜਿੰਦਰ ਕੌਰ ਮੋਗਾ ਨੂੰ ਕਨਵੀਨਰ, ਮਨੀਸ਼ਾ ਮਹੇਸਰੀ ਅਤੇ ਗੁਰਜੀਤ ਕੌਰ ਮੋਗਾ ਨੂੰ ਕੋ-ਕਨਵੀਨਰ ਚੁਣਿਆ ਗਿਆ। ਇਸ ਮੌਕੇ ਆਲ ਇੰਡੀਆ ਯੰਗ ਗਰਲਜ਼ ਦੇ ਇੰਚਾਰਜ ਕੰਵਲਜੀਤ ਢਿੱਲੋਂ ਤੇ ਕਰਮਵੀਰ ਬੱਧਨੀ ਨੇ ਕਿਹਾ ਕਿ ਅਸਲ ਵਿੱਚ 8 ਮਾਰਚ ਨੂੰ ਕੌਮਾਂਤਰੀ ਪੱਧਰ ’ਤੇ ਮਨਾਇਆ ਜਾਂਦਾ ਮਹਿਲਾ ਦਿਵਸ ਇੱਕ ਮਜ਼ਦੂਰ ਅੰਦੋਲਨ ਦੀ ਉਪਜ ਹੈ। ਇਹ ਉਨ੍ਹਾਂ ਸੰਘਰਸ਼ਸ਼ੀਲ ਔਰਤਾਂ ਨੂੰ ਯਾਦ ਕਰਨ ਦਾ ਦਿਨ ਹੈ ਜਿਨ੍ਹਾਂ ਨੇ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੁਨੀਆਂ ਪੱਧਰ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਲਾਮਬੰਦ ਕੀਤਾ। ਇਸ ਮੌਕੇ ਜਸਪ੍ਰੀਤ ਬੱਧਨੀ, ਲਵਪ੍ਰੀਤ ਕੌਰ, ਪ੍ਰਵੀਨ ਰਾਣੀ, ਸਵੀਟੀ, ਹਿਨਾ, ਹਰਮਨਦੀਪ ਕੌਰ, ਮਨਪ੍ਰੀਤ ਕੌਰ ਤੇ ਗੁਰਵਿੰਦਰ ਕੌਰ ਆਦਿ ਹਾਜ਼ਰ ਸਨ।