ਪੱਤਰ ਪ੍ਰੇਰਕ
ਮਾਨਸਾ, 21 ਜੂਨ
ਸੀਪੀਆਈ (ਐੱਮ.ਐੱਲ) ਲਬਿਰੇਸ਼ਨ ਦੇ ਜਨਰਲ ਸਕੱਤਰ ਕਾਮਰੇਡ ਦੀਪਾਂਕਰ ਭੱਟਾਚਾਰੀਆ ਨੇ ਕਾਬੁਲ ਵਿਚ ਗੁਰਦੁਆਰਾ ਕਰਤੇ ਪਰਵਾਨ ਉਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਹਮਲੇ ਪਿੱਛੇ ਇੱਕ ਡੂੰਘੀ ਸਾਜ਼ਿਸ਼ ਹੋਣ ਦਾ ਸ਼ੱਕ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਦੀ ਨਿਰਪੱਖ ਜਾਂਚ ਨਾਲ ਇਸ ਦੀ ਸੱਚਾਈ ਸਾਹਮਣੇ ਆ ਸਕਦੀ ਹੈ। ਉਨ੍ਹਾਂ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ, ਜ਼ਖ਼ਮੀਆਂ ਦੇ ਜਲਦੀ ਸਿਹਤਯਾਬੀ ਹੋਣ ਦੀ ਕਾਮਨਾ ਕੀਤੀ ਹੈ। ਉਹ ਇਥੇ ਮਾਲਵਾ ਜ਼ੋਨ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।