ਪੱਤਰ ਪ੍ਰੇਰਕ
ਮਾਨਸਾ, 3 ਅਕਤੂਬਰ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ 4 ਅਕਤੂਬਰ ਨੂੰ ‘ਮਿਡਲੈਂਡ ਮਾਈਕਰੋਫਿਨ ਲਿਮਟਡ’ ਵੱਲੋਂ ਸੈਂਟਰਲ ਅਫ਼ਸਰ ਤੇ ਟਰੇਨੀ ਸੈਂਟਰਲ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ 21 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਪ੍ਰਾਰਥੀਆਂ ਵੱਲੋਂ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਪਹੁੰਚ ਕੀਤੀ ਜਾਵੇ।