ਕਾਂਗੜ ਵੱਲੋਂ ਕਾਂਗਰਸੀ ਉਮੀਦਵਾਰ ਲਈ ਪ੍ਰਚਾਰ
ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਹਲਕਾ ਅਸੈਂਬਲੀ ਹਲਕੇ ਤਰਨ ਤਾਰਨ ਦੀ ਜ਼ਿਮਨੀ ਚੋਣ ‘ਚ ਕਾਂਗਰਸ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਇਹ ਦਾਅਵਾ ਤਰਨ...
Advertisement
ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਹਲਕਾ ਅਸੈਂਬਲੀ ਹਲਕੇ ਤਰਨ ਤਾਰਨ ਦੀ ਜ਼ਿਮਨੀ ਚੋਣ ‘ਚ ਕਾਂਗਰਸ ਦੇ ਉਮੀਦਵਾਰ ਕਰਨਵੀਰ ਸਿੰਘ ਬੁਰਜ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਇਹ ਦਾਅਵਾ ਤਰਨ ਤਾਰਨ ਹਲਕੇ ਦੇ ਪਿੰਡਾਂ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਅਤੇ ਝੂਠੇ ਲਾਰਿਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਉਪ ਚੋਣ ‘ਚ ਕਾਂਗਰਸ ਦੀ ਜਿੱਤ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ। ਕਾਂਗੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿੱਥੇ ਸੰਵਿਧਾਨ ਦੀਆਂ ਧੱਜੀਆਂ ਉਡਾਉਂਦੀ ਰਹੀ ਹੈ ਉੱਥੇ ਕਾਂਗਰਸ ਪਾਰਟੀ ਹਮੇਸ਼ਾ ਦੇਸ਼ ਹਿੱਤ ‘ਚ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਭਾਰਤ ਦੀ ਆਰਥਿਕਤਾ ਨੂੰ ਮਜਬੂਤ ਬਣਾਉਣ ਲਈ ਕੰਮ ਕਰਦੀ ਰਹੀ ਹੈ।
Advertisement
Advertisement
×

