ਜੈਇੰਦਰ ਕੌਰ ਵੱਲੋਂ ਢਿੱਲੋਂ ਦੇ ਹੱਕ ’ਚ ਪ੍ਰਚਾਰ
ਨਿੱਜੀ ਪੱਤਰ ਪ੍ਰੇਰਕ ਬਰਨਾਲਾ, 18 ਨਵੰਬਰ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਅੱਜ ਜ਼ਿਮਨੀ ਚੋਣ ਦੇ ਪ੍ਰਚਾਰ ਦੇ ਆਖ਼ਰੀ ਦਿਨ ਬਰਨਾਲਾ ਦੇ ਜ਼ਿਲ੍ਹਾ ਬਣਨ ਦੀ 18ਵੀਂ ਵਰ੍ਹੇਗੰਢ ਕੇਕ ਕੱਟ ਕੇ ਮਨਾਈ ਗਈ। ਇਸ ਮੌਕੇ ਢਿੱਲੋਂ ਨੇ ਸਮੂਹ ਬਰਨਾਲਾ ਜ਼ਿਲ੍ਹੇ ਦੇ...
Advertisement
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 18 ਨਵੰਬਰ
Advertisement
ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਅੱਜ ਜ਼ਿਮਨੀ ਚੋਣ ਦੇ ਪ੍ਰਚਾਰ ਦੇ ਆਖ਼ਰੀ ਦਿਨ ਬਰਨਾਲਾ ਦੇ ਜ਼ਿਲ੍ਹਾ ਬਣਨ ਦੀ 18ਵੀਂ ਵਰ੍ਹੇਗੰਢ ਕੇਕ ਕੱਟ ਕੇ ਮਨਾਈ ਗਈ। ਇਸ ਮੌਕੇ ਢਿੱਲੋਂ ਨੇ ਸਮੂਹ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਦੀ ਵਧਾਈ ਦਿੱਤੀ। ਭਾਜਪਾ ਦੀ ਸੂਬਾ ਮਹਿਲਾ ਵਿੰਗ ਦੀ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ਕਿ ਬਰਨਾਲਾ ਦੇ ਲੋਕਾਂ ਤੋਂ ਮਿਲ ਰਹੇ ਹੁੰਗਾਰੇ ਤੋਂ ਕੇਵਲ ਸਿੰਘ ਢਿੱਲੋਂ ਦੀ ਜਿੱਤ ਸਪੱਸ਼ਟ ਦਿਖਾਈ ਦੇ ਰਹੀ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਔਰਤਾਂ ਪ੍ਰਤੀ ਕੀਤੀ ਟਿੱਪਣੀ ਦੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਮਹਿਲਾ ਕਮਿਸ਼ਨ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਡੇ ਕਾਂਗਰਸੀ ਬਰਨਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਸਿਹਰਾ ਆਪਣੇ ਸਿਰ ਬੰਨ੍ਹ ਕੇ ਝੂਠ ਬੋਲ ਰਹੇ ਹਨ।
Advertisement
×