ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਔਰਤਾਂ ਲਈ ਲਾਏ ਜਾਣਗੇ ਕੈਂਪ: ਬਲਜੀਤ ਕੌਰ

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੰਗਲਵਾਰ ਨੂੰ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰ ਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਮੰਤਰੀ ਨੇ ਕਿਹਾ ਕਿ...
Advertisement

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੰਗਲਵਾਰ ਨੂੰ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰ ਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ’ਤੇ ਪੰਜਾਬ ਭਰ ਵਿੱਚ ਔਰਤਾਂ ਨੂੰ ਸਿਹਤ, ਸਫ਼ਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ। ਮੰਤਰੀ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੁਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿੱਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ ਐੱਨ ਟੀ ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈੱਸ਼ਰ ਦੀ ਜਾਂਚ, ਸ਼ੂਗਰ ਟੈਸਟ, ਅਨੀਮੀਆ ਦੀ ਜਾਂਚ ਅਤੇ ਦਵਾਈਆਂ ਦੀ ਵੰਡ ਸ਼ਾਮਲ ਹੋਵੇਗੀ। ਕੈਂਪਾਂ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਇਲਾਵਾ ਪਰਿਵਾਰ ਨਿਯੋਜਨ, ਯੂਰੀਨਰ ਟਰੈਕਟ ਇਨਫੈਕਸ਼ਨ (ਯੂ ਟੀ ਆਈ), ਮਾਹਵਾਰੀ ਦੌਰਾਨ ਸਵੱਛਤਾ ਅਤੇ ਕਿਸ਼ੋਰ ਅਵਸਥਾ ਦੀ ਸਿਹਤ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੈਂਪ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ (ਐੱਸ ਐੱਚ ਜੀ) ਲਈ ਆਪਣੇ ਉਤਪਾਦਾਂ ਪ੍ਰਦਰਸ਼ਿਤ ਕਰਨ ਤੇ ਵੇਚਣ ਲਈ ਮੰਚ ਬਣਨਗੇ। ਕੈਂਪ ਦੌਰਾਨ ਲਗਪਗ 500 ਕੁੜੀਆਂ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਦੇ ਹੈਲਪ ਡੈਸਕ ’ਤੇ ਰਜਿਸਟਰ ਕੀਤਾ। ਇਨ੍ਹਾਂ ਵਿੱਚੋਂ 295 ਦੀ ਚੋਣ ਹੋਈ ਅਤੇ 72 ਤੋਂ ਵੱਧ ਨੂੰ ਮੌਕੇ ’ਤੇ ਹੀ ਪੇਸ਼ਕਸ਼ ਪੱਤਰ ਸੌਂਪੇ ਗਏ।

Advertisement

Advertisement
Show comments