DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੇਤੀ ਵਿਰਾਸਤ ਮਿਸ਼ਨ ਵੱਲੋਂ ਕੈਂਸਰ ਜਾਗਰੂਕਤਾ ਬੈਠਕ

ਖੇਤੀ ਵਿਰਾਸਤ ਮਿਸ਼ਨ ਵੱਲੋਂ ਅੱਜ ਵਿਸ਼ਵ ਕੈਂਸਰ ਦਿਵਸ ਮੌਕੇ ਕੈਂਸਰ ਜਾਗਰੂਕਤਾ ਬੈਠਕ ਇੱਥੇ ਖੇਤੀ ਵਿਰਾਸਤ ਮਿਸ਼ਨ ਦੇ ਮੁੱਖ ਦਫ਼ਤਰ ਵਿਚਲੇ ਕਿਸਾਨ ਭਵਨ ਵਿੱਚ ਮੌਜੂਦ ਡਾ. ਅਮਰ ਸਿੰਘ ਆਜ਼ਾਦ ਯਾਦਗਾਰੀ ਸਭਾਗਾਰ ਵਿੱਚ ਕੀਤੀ ਗਈ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ...

  • fb
  • twitter
  • whatsapp
  • whatsapp
featured-img featured-img
ਬੈਠਕ ਦੌਰਾਨ ਸੰਬੋਧਨ ਕਰਦੇ ਹੋਏ ਉਮੇਂਦਰ ਦੱਤ। -ਫੋਟੋ: ਕਟਾਰੀਆ
Advertisement

ਖੇਤੀ ਵਿਰਾਸਤ ਮਿਸ਼ਨ ਵੱਲੋਂ ਅੱਜ ਵਿਸ਼ਵ ਕੈਂਸਰ ਦਿਵਸ ਮੌਕੇ ਕੈਂਸਰ ਜਾਗਰੂਕਤਾ ਬੈਠਕ ਇੱਥੇ ਖੇਤੀ ਵਿਰਾਸਤ ਮਿਸ਼ਨ ਦੇ ਮੁੱਖ ਦਫ਼ਤਰ ਵਿਚਲੇ ਕਿਸਾਨ ਭਵਨ ਵਿੱਚ ਮੌਜੂਦ ਡਾ. ਅਮਰ ਸਿੰਘ ਆਜ਼ਾਦ ਯਾਦਗਾਰੀ ਸਭਾਗਾਰ ਵਿੱਚ ਕੀਤੀ ਗਈ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੇ ਦੱਸਿਆ ਕਿ ਰਾਜ ਦੇ ਅਨੇਕਾਂ ਪਿੰਡਾਂ ’ਤੇ ਕੈਂਸਰ ਦਾ ਬੇਹੱਦ ਮਾਰੂ ਅਸਰ ਪਿਆ ਹੈ। ਉਨ੍ਹਾਂ ਕਿਹਾ ਕੈਂਸਰ ਦੇ ਕਈ ਹੋਰ ਵੀ ਕਾਰਨ ਹਨ, ਪਰ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਇਸ ਦਾ ਵੱਡਾ ਕਾਰਨ ਹੈ। ਉਨ੍ਹਾਂ ਕਿਹਾ ਕਿ ਜ਼ਹਿਰ ਮੁਕਤ ਖੁਰਾਕ ਸਾਨੂੰ ਕੈਂਸਰ ਤੋਂ ਬਚਾਅ ਸਕਦੀ ਹੈ ਅਤੇ ਰੋਗੀਆਂ ਨੂੰ ਇਸ ਨਾਲ ਲੜਨ ਦਾ ਬਲ ਦਿੰਦੀ ਹੈ। ਉਨ੍ਹਾਂ ਆਖਿਆ ਕਿ ਇਸ ਲਈ ਸਾਨੂੰ ਆਪਣੇ ਘਰਾਂ ਵਿੱਚ ਸਬਜ਼ੀਆਂ ਅਤੇ ਫ਼ਲਦਾਰ ਰੁੱਖ ਜ਼ਰੂਰ ਲਾਉਣੇ ਚਾਹੀਦੇ ਹਨ। ਖੇਤੀ ਵਿਰਾਸਤ ਮਿਸ਼ਨ ਦੇ ਸੰਯੁਕਤ ਕਾਰਜਕਾਰੀ ਨਿਰਦੇਸ਼ਕ ਅਭਿਸ਼ੇਕ ਜ਼ੋਸ਼ੀ ਨੇ ਕਿਹਾ ਕਿ ਅਜੋਕੇ ਭੱਜ ਦੌੜ ਦੇ ਜ਼ਮਾਨੇ ਵਿਚ ਜੀਵਨ ਸ਼ੈਲੀ ਨਾਲ ਜੁੜੇ ਰੋਗ ਗੰਭੀਰ ਹੁੰਦੇ ਜਾ ਰਹੇ ਹਨ। ‘ਤ੍ਰਿੰਝਣ’ ਦੀ ਨਿਰਦੇਸ਼ਕਾ ਕੁਮਾਰੀ ਰੂਪਸੀ ਗਰਗ ਨੇ ਕਿਹਾ ਕਿ ਸਿਹਤ ਦੇ ਮਸਲੇ ਵੱਧ ਰਹੇ ਹਨ ਅਤੇ ਸਿਹਤ ਪ੍ਰਤੀ ਗੰਭੀਰਤਾ ਘਟ ਰਹੀ ਹੈ। ਇਸ ਮੌਕੇ ਗੋਰਾ ਸਿੰਘ ਅਤੇ ਸੁਖਵਿੰਦਰ ਕੌਰ ਨੇ ਮੋਟਾ ਅਨਾਜ (ਮਿਲਟ) ਬਾਰੇ ਜਾਣਕਾਰੀ ਦਿੱਤੀ।

Advertisement
Advertisement
×