ਕੜਾਕੇ ਦੀ ਠੰਢ ’ਚ ਉਮੀਦਵਾਰਾਂ ਨੇ ਚੋਣ ਪ੍ਰਚਾਰ ਮਘਾਇਆ

ਕੜਾਕੇ ਦੀ ਠੰਢ ’ਚ ਉਮੀਦਵਾਰਾਂ ਨੇ ਚੋਣ ਪ੍ਰਚਾਰ ਮਘਾਇਆ

ਤਲਵੰਡੀ ਸਾਬੋ ਤੋਂ ਅਕਾਲੀ-ਬਸਪਾ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੋਟਰਾਂ ਨੂੰ ਘਰ ਘਰ ਮਿਲਣ ਜਾਂਦੇ ਹੋਏ।

ਸ਼ਗਨ ਕਟਾਰੀਆ

ਬਠਿੰਡਾ, 17 ਜਨਵਰੀ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ’ਚ ਪਰਿਵਾਰਕ ਮਿਲਣੀਆਂ ਕਰਕੇ ਆਪਣੇ ਲਈ ਵੋਟਾਂ ਮੰਗੀਆਂ। ਇਸ ਕਵਾਇਦ ਦੌਰਾਨ ਅਕਾਲੀ ਆਗੂ ਨੱਥੂ ਰਾਮ ਜਿੰਦਲ ਨੇ ਕਾਂਗਰਸ ਦਾ ਪੱਲਾ ਫੜਿਆ। ਸ੍ਰੀ ਬਾਦਲ ਨੇ ਪਾਰਟੀ ਦਾ ਕੱਪੜੇ ਦਾ ਨਿਸ਼ਾਨ ਉਨ੍ਹਾਂ ਦੇ ਗਲ਼ ਵਿੱਚ ਪਾ ਕੇ ‘ਜੀ ਆਇਆਂ’ ਕਿਹਾ। ਇਸੇ ਤਰ੍ਹਾਂ ਦਾਅਵਾ ਕੀਤਾ ਗਿਆ ਕਿ ਵਾਰਡ ਨੰ. 11 ਤੋਂ ‘ਆਪ’ ਦੇ ਇੰਚਾਰਜ ਸੰਤੋਸ਼ ਯਾਦਵ ਵੀ ਕਾਂਗਰਸ ’ਚ ਸ਼ਾਮਲ ਹੋਏ। ਵਿੱਤ ਮੰਤਰੀ ਬਾਦਲ ਨਾਲ ਇਸ ਸਮੇਂ ਕਾਂਗਰਸ ਦੀ ਮੁਕਾਮੀ ਲੀਡਰਸ਼ਿਪ ਹਾਜ਼ਰ ਸੀ।

ਮੌੜ ਮੰਡੀ (ਕੁਲਦੀਪ ਭੁੱਲਰ): ਵਿਧਾਨ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਮੀਤ ਸਿੰਘ ਬਰਾੜ ਦੇ ਮੌੜ ਮੰਡੀ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋ ਕੀਤਾ ਗਿਆ ਅਤੇ ਸ੍ਰੀ ਬਰਾੜ ਲਈ ਸ਼ਹਿਰ ਅੰਦਰ ਦੁਕਾਨਾਂ ’ਤੇ ਜਾ ਕੇ ਵੋਟਾਂ ਮੰਗੀਆਂ।

ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਅਕਾਲੀ ਬਸਪਾ ਵਰਕਰਾਂ ਨੇ ਵਾਰਡ ਨੰਬਰ ਇੱਕ ਵਿੱਚ ਘਰ ਘਰ ਜਾ ਕੇ ਜਿੱਥੇ ਲੋਕਾਂ ਨੂੰ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਤੋਂ ਜਾਣੂ ਕਰਵਾਇਆ ਅਤੇ ਵੋਟਾਂ ਮੰਗੀਆਂ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All