ਝੁਨੀਰ: ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਕਸਬੇ ਦੇ ਪਿੰਡ ਸਾਹਨੇਵਾਲੀ ਵਿੱਚ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਕਾਰਡ ਵੰਡੇ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਪੰਜਾਬ ਸਰਕਾਰ ਦੀਆਂ ਸਰਕਾਰੀ ਸਕੀਮਾਂ ਤੋਂ ਵਾਂਝਾ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਭਵਿੱਖ ਵਿੱਚ ਖੇਡਾਂ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਸ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਰਹਿਣਗੇ। ਇਸ ਮੌਕੇ ਸਰਪੰਚ ਜਸਵੰਤ ਕੌਰ, ਯੂਥ ਆਗੂ ਜੱਗਾ ਸਿੰਘ, ਡਾ. ਕਰਨੈਲ ਸਿੰਘ , ਅਮਰੀਕ ਸਿੰਘ ਪ੍ਰਧਾਨ, ਗੁਰਚੇਤ ਸਿੰਘ ਪੰਚ, ਰਾਜੀਵ ਸਿੰਘ, ਸਰਬਜੀਤ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ।
ਕੈਪਸ਼ਨ: ਜ਼ਿਲ੍ਹਾ ਪਰਿਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ ਲਾਭਪਾਤਰੀਆ ਨੂੰ ਸਕੀਮ ਦੇ ਕਾਰਡ ਵੰਡਦੇ ਹੋਏ। -ਫੋਟੋ: ਵਸ਼ਿਸ਼ਟ