DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦਲਿਤ ਮਹਿਲਾ ਆਗੂਆਂ ਖ਼ਿਲਾਫ਼ ਕੇਸ ਦਾ ਮਾਮਲਾ ਕਮਿਸ਼ਨ ਕੋਲ ਪੁੱਜਿਆ

ਵਿਧਾਇਕ ਨੇ ਕਮਿਸ਼ਨ ਨੂੰ ਪੱਤਰ ਲਿਖਿਆ

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿੱਚ ਨਾਮਜ਼ਦ ਮਹਿਲਾ ਆਗੂਆਂ ਨਾਲ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।
Advertisement

ਲੰਘੀ 14 ਮਾਰਚ ਦੇ ਕਾਂਗਰਸੀ ਧਰਨੇ ਮੌਕੇ ਬਰਨਾਲਾ ਪੁਲੀਸ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ 20 ਆਗੂਆਂ ਤੇ ਵਰਕਰਾਂ ’ਤੇ ਦਰਜ ਐੱਫ ਆਈ ਆਰ ’ਚ ਦਲਿਤ ਮਹਿਲਾ ਆਗੂਆਂ ਨੂੰ ਨਾਮਜ਼ਦ ਕੀਤੇ ਜਾਣ ਦਾ ਮਾਮਲਾ ਐੱਸ ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਰਬਾਰ ਪੁੱਜ ਗਿਆ ਹੈ। ‌

ਬਰਨਾਲਾ ਤੋਂ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਇਸ ਮਾਮਲੇ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ

Advertisement

ਪੱਤਰ ਲਿਖਿਆ ਹੈ।

Advertisement

ਐੱਸ ਸੀ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਵਿਧਾਇਕ ਢਿੱਲੋਂ ਨੇ ਪਿਛਲੇ ਕੁਝ ਸਮੇਂ ਤੋਂ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੱਤਾਧਾਰੀ ਧਿਰ ਦੇ ਦਬਾਅ ਹੇਠ ਸਿਆਸੀ ਵਿਰੋਧੀਆਂ ਖ਼ਿਲਾਫ਼ ਬਦਲਾਖੋਰੀ ਦੀ ਭਾਵਨਾ ਤਹਿਤ ਕੀਤੀ ਜਾ ਰਹੀ ਪੱਖਪਾਤੀ ਕਾਰਵਾਈ ਦਾ ਮੁੱਦਾ ਚੁੱਕਿਆ ਹੈ। ਸ੍ਰੀ ਢਿੱਲੋਂ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਲੰਘੀ 14 ਮਾਰਚ ਨੂੰ ਦਿੱਤੇ ਧਰਨੇ ਸਬੰਧੀ ਬਰਨਾਲਾ ਪੁਲੀਸ ਵੱਲੋਂ ਦਰਜ ਕੀਤੇ ਪਰਚੇ ’ਚ 5 ਐੱਸ ਸੀ ਮਹਿਲਾ ਕਾਂਗਰਸ ਵਰਕਰਾਂ ਨੂੰ ਨਾਮਜ਼ਦ ਕਰਨ ’ਤੇ ਸਖ਼ਤ ਇਤਰਾਜ਼ ਕਰਦਿਆਂ ਕਮਿਸ਼ਨ ਤੋਂ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹ ਖ਼ੁਦ ਇੱਕ ਸੰਵਿਧਾਨਕ ਅਹੁਦੇ ‘ਤੇ ਹਨ ਅਤੇ ਪੂਰੀ ਜ਼ਿੰਮੇਵਾਰੀ ਨਾਲ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੀ ਹਾਜ਼ਰੀ ਵਿੱਚ ਲੱਗੇ ਉਕਤ ਧਰਨੇ ਦੌਰਾਨ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਜਿਸ ਦਾ ਜ਼ਿਕਰ ਪੁਲੀਸ ਪਰਚੇ ਵਿੱਚ ਕੀਤਾ ਗਿਆ ਹੈ।

ਉਨ੍ਹਾਂ ਪੱਤਰ ਵਿੱਚ ਪ੍ਰਸ਼ਾਸਨ ਵੱਲੋਂ ਕੀਤੀਆਂ ਹੋਰ ਵਧੀਕੀਆਂ ਦਾ ਜ਼ਿਕਰ ਕਰਦਿਆਂ ਪਿੰਡ ਖੁੱਡੀ ਕਲਾਂ, ਫ਼ਰਵਾਹੀ, ਠੁੱਲੇਵਾਲ ਅਤੇ ਭੱਦਲਵੱਢ ਵਿੱਚ ਐੱਸ ਸੀ ਸ਼੍ਰੇਣੀ ਦੇ ਸਰਪੰਚਾਂ ਨਾਲ ਹੋਈਆਂ ਪੱਖਪਾਤ ਕਾਰਵਾਈਆਂ ਦਾ ਜ਼ਿਕਰ ਵੀ ਕੀਤਾ ਹੈ।

ਵਿਧਾਇਕ ਢਿੱਲੋਂ ਨੇ ਇਹ ਵੀ ਦੱਸਿਆ ਕਿ ਐੱਸ ਸੀ ਕਮਿਸ਼ਨ ਪੰਜਾਬ ਦੇ ਨਾਲ ਨਾਲ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਪੱਤਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਵੀ ਲਿਖਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

Advertisement
×