ਖੁਦਕੁਸ਼ੀ ਮਾਮਲੇ ’ਚ ਮ੍ਰਿਤਕ ਦੀ ਪਤਨੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ
ਪੱਤਰ ਪ੍ਰੇਰਕ
ਤਲਵੰਡੀ ਸਾਬੋ, 25 ਮਾਰਚ
ਇਥੇ ਕੱਲ੍ਹ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਗੁਰਜੀਵਨ ਦੀ ਮੌਤ ਦੇ ਮਾਮਲੇ ’ਚ ਪੁਲੀਸ ਨੇ ਮ੍ਰਿਤਕ ਦੇ ਭਰਾ ਮਾਨਾ ਸਿੰਘ ਦੀ ਸ਼ਿਕਾਇਤ ’ਤੇ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸਹੁਰੇ ਪਰਿਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਪਤਨੀ ਗ੍ਰਿਫ਼ਤ ਤੋਂ ਬਾਹਰ ਹੈ। ਮੁਦਈ ਮਾਨਾ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਸੰਦੀਪ ਕੌਰ ਨਾਲ ਹੋਇਆ ਸੀ। ਸੰਦੀਪ ਕੌਰ ਇੱਕ ਸਰਕਾਰੀ ਕਾਲਜ ਵਿੱਚ ਬਤੌਰ ਪ੍ਰੋਫੈਸਰ ਨੌਕਰੀ ਕਰਦੀ ਹੈ। ਲੜਕੀ ਤੇ ਉਸ ਦਾ ਪੇਕਾ ਪਰਿਵਾਰ ਗੁਰਜੀਵਨ ਸਿੰਘ ਨੂੰ ਬਠਿੰਡਾ ਰਹਿਣ ਲਈ ਦਬਾਅ ਪਾਉਂਦੇ ਸਨ ਅਤੇ ਕੋਈ ਨੌਕਰੀ ਨਾ ਹੋਣ ਕਾਰਨ ਉਸ ਨੂੰ ਤੰਗ ਪ੍ਰੇਸ਼ਾਨ ਵੀ ਕਰਦੇ ਸਨ, ਜਿਸ ਕਾਰਨ ਗੁਰਜੀਵਨ ਸਿੰਘ ਨੇ ਕੱਲ੍ਹ ਆਤਮਹੱਤਿਆ ਕਰ ਲਈ ਸੀ। ਪੁਲੀਸ ਨੇ ਮ੍ਰਿਤਕ ਦੀ ਪਤਨੀ ਸੰਦੀਪ ਕੌਰ, ਸਹੁਰਾ ਪਰਮਜੀਤ ਸਿੰਘ, ਸੱਸ ਬਿੰਦਰ ਕੌਰ, ਭੈਣ ਸਰਬਜੀਤ ਕੌਰ ਅਤੇ ਭਰਾ ਗੁਰਦੀਪ ਸਿੰਘ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 108,61 (2) ਤਹਿਤ ਮਾਮਲਾ ਦਰਜ ਕਰ ਲਿਆ ਹੈ।