ਖ਼ੁਦਕੁਸ਼ੀ ਮਾਮਲੇ ਵਿੱਚ ਚਾਰ ਖ਼ਿਲਾਫ਼ ਕੇਸ ਦਰਜ
ਪੁਲੀਸ ਨੇ ਖ਼ੁਦਕੁਸ਼ੀ ਮਾਮਲੇ ਵਿੱਚ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਕਿੱਲਿਆਂਵਾਲੀ ਵਿੱਚ ਜੱਦੀ ਜ਼ਮੀਨ ਦੀ ਵੰਡ ਦੇ ਵਿਵਾਦ ਕਾਰਨ ਛੇ ਅਕਤੂਬਰ ਨੂੰ ਕਿਸਾਨ ਗੁਰਭੇਜ ਸਿੰਘ (35) ਨੇ ਖੇਤ ਵਿੱਚ ਜ਼ਹਿਰੀਲੀ ਦਵਾਈ ਨਿਗਲ ਲਈ ਸੀ ਜਿਸ...
Advertisement
ਪੁਲੀਸ ਨੇ ਖ਼ੁਦਕੁਸ਼ੀ ਮਾਮਲੇ ਵਿੱਚ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਕਿੱਲਿਆਂਵਾਲੀ ਵਿੱਚ ਜੱਦੀ ਜ਼ਮੀਨ ਦੀ ਵੰਡ ਦੇ ਵਿਵਾਦ ਕਾਰਨ ਛੇ ਅਕਤੂਬਰ ਨੂੰ ਕਿਸਾਨ ਗੁਰਭੇਜ ਸਿੰਘ (35) ਨੇ ਖੇਤ ਵਿੱਚ ਜ਼ਹਿਰੀਲੀ ਦਵਾਈ ਨਿਗਲ ਲਈ ਸੀ ਜਿਸ ਨੂੰ ਇਲਾਜ ਲਈ ਬਠਿੰਡਾ ਸਥਿਤ ਏਮਜ਼ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇੱਥੇ ਗੁਰਭੇਜ ਵੱਲੋਂ ਦਿੱਤੇ ਬਿਆਨ ਦੇ ਆਧਾਰ ’ਤੇ ਪੁਲੀਸ ਨੇ ਉਸ ਦੇ ਤਾਏ ਜਗਰੂਪ ਸਿੰਘ, ਤਾਈ ਪਰਮਜੀਤ ਕੌਰ ਅਤੇ ਉਨ੍ਹਾਂ ਦੀਆਂ ਦੋ ਧੀਆਂ ਕੁਲਵਿੰਦਰ ਕੌਰ ਤੇ ਬਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਘਟਨਾ ਤੋਂ ਬਾਅਦ ਸਾਰਾ ਪਰਿਵਾਰ ਫ਼ਰਾਰ ਹੈ। ਥਾਣਾ ਮੰਡੀ ਕਿਲਿਆਂਵਾਲੀ (ਆਰਜ਼ੀ) ਦੀ ਮੁਖੀ ਕਰਮਜੀਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
Advertisement
Advertisement