ਇਥੇ ਨਜ਼ਦੀਕੀ ਪਿੰਡ ਜਲਾਲਾਬਾਦ ਪੂਰਬੀ ਦੇ ਗੁਰਦੁਆਰਾ ਸਾਹਿਬ ਦੇ (ਗਾਂਜੀ) ਲਾਂਗਰੀ ਵਿਰੁੱਧ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਤਹਿਤ ਧਰਮਕੋਟ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਹ ਮਾਮਲਾ ਨਾਬਾਲਗ ਲੜਕੀ ਦੀ ਮਾਤਾ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਭਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜ਼ਿਲ੍ਹਾ ਪੁਲੀਸ ਮੁਖੀ ਅਜੈ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਦੇਰ ਰਾਤ ਕੇਸ ਦਰਜ ਕਰ ਲਿਆ ਗਿਆ ਸੀ। ਦੱਸਣਯੋਗ ਹੈ ਕਿ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿੱਚ ਗੁਰਬਾਣੀ ਕੀਰਤਨ ਸਿੱਖਣ ਆਉਂਦੀ ਇਸ ਬੱਚੀ ਨਾਲ ਲਾਂਗਰੀ ਨੇ ਅਸ਼ਲੀਲ ਹਰਕਤ ਕੀਤੀ ਸੀ, ਜਿਸ ਨੂੰ ਲੈਕੇ ਪਿੰਡ ਵਿੱਚ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਸੀ।