ਵਿਆਹੁਤਾ ਦੀ ਕੁੱਟਮਾਰ ਕਰ ਕੇ ਘਰੋਂ ਕੱਢਣ ਵਾਲਿਆਂ ਖ਼ਿਲਾਫ਼ ਕੇਸ ਦਰਜ
ਵਿਆਹੁਤਾ ਕੋਲੋਂ ਦਾਜ ਮੰਗਣ ਤੇ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਥਾਣਾ ਵਿਮੈਨ ਫਿਰੋਜ਼ਪੁਰ ਪੁਲੀਸ ਨੇ ਪੀੜਤਾ ਦੇ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਕੋਟ...
Advertisement
ਵਿਆਹੁਤਾ ਕੋਲੋਂ ਦਾਜ ਮੰਗਣ ਤੇ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਹੇਠ ਥਾਣਾ ਵਿਮੈਨ ਫਿਰੋਜ਼ਪੁਰ ਪੁਲੀਸ ਨੇ ਪੀੜਤਾ ਦੇ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਕੋਟ ਕਰੋੜ ਕਲਾਂ ਦੀ ਰਹਿਣ ਵਾਲੀ ਲੜਕੀ ਦਾ ਵਿਆਹ 2024 ਨੂੰ ਪਲਵਿੰਦਰ ਸਿੰਘ ਵਾਸੀ ਭਾਗਥਲਾ ਕਲਾਂ, ਫਰੀਦਕੋਟ ਨਾਲ ਹੋਇਆ ਸੀ। ਪੁਲੀਸ ਅਨੁਸਾਰ ਵਿਆਹੁਤਾ ਦਾ ਕਹਿਣਾ ਹੈ ਕਿ ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਵੱਲੋਂ ਆਪਣੀ ਹੈਸੀਅਤ ਤੋਂ ਵੱਧ ਦਾਜ ਦਹੇਜ ਦਿੱਤਾ ਸੀ। ਜਦਕਿ ਉਸ ਦਾ ਪਤੀ, ਨਨਾਣ ਅਤੇ ਨਨਦੋਈਆ ਵੱਲੋਂ ਹੋਰ ਦਾਜ ਲਿਆਉਣ ਦਾ ਦਬਾਅ ਪਾਇਆ ਜਾ ਰਿਹਾ ਸੀ। ਪੀੜਤਾ ਦੱਸਿਆ ਕਿ ਉਸ ਵੱਲੋਂ ਇਨਕਾਰ ਕਰਨ ’ਤੇ ਉਸ ਦੀ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੇ ਬਿਆਨ ਦੇ ਆਧਾਰ ’ਤੇ ਉਸ ਦੇ ਪਤੀ ਸਣੇ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
×