ਬਲਾਤਕਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
ਮਾਨਸਾ ਦੀ 12ਵੀਂ ਜਮਾਤ ’ਚ ਪੜ੍ਹਦੀ 16 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ’ਚ ਥਾਣਾ ਸਿਟੀ-2 ਮਾਨਸਾ ਪੁਲੀਸ ਨੇ ਅਣਪਛਾਤੇ ਸਣੇ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ ਐੱਸ ਆਈ ਕਰਮਜੀਤ ਕੌਰ ਨੇ ਦੱਸਿਆ ਕਿ ਪੀੜਤ 16...
Advertisement
ਮਾਨਸਾ ਦੀ 12ਵੀਂ ਜਮਾਤ ’ਚ ਪੜ੍ਹਦੀ 16 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ’ਚ ਥਾਣਾ ਸਿਟੀ-2 ਮਾਨਸਾ ਪੁਲੀਸ ਨੇ ਅਣਪਛਾਤੇ ਸਣੇ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਏ ਐੱਸ ਆਈ ਕਰਮਜੀਤ ਕੌਰ ਨੇ ਦੱਸਿਆ ਕਿ ਪੀੜਤ 16 ਸਾਲਾ ਲੜਕੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਸ ਨੇ ਦੱਸਿਆ ਕਿ ਕਸੂਰਵਾਰ ਉਸ ਨੂੰ ਮਾਨਸਾ ਤਿੰਨਕੋਣੀ ਤੋਂ ਧੱਕੇ ਨਾਲ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਪਿੰਡ ਘਰਾਂਗਣਾ ਲੈ ਗਏ ਅਤੇ ਉਨ੍ਹਾਂ ਉਸ ਨਾਲ ਜ਼ਬਰਦਸਤੀ ਬਲਾਤਕਾਰ ਕੀਤਾ।
Advertisement
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾਂ ’ਤੇ ਇਸ ਮਾਮਲੇ ਵਿੱਚ ਸੁਖਵਿੰਦਰ ਸਿੰਘ ਉਰਫ਼ ਬੱਗੜ, ਅੰਮ੍ਰਿਤ ਸਿੰਘ ਵਾਸੀ ਮੌਜੀਆ ਅਤੇ ਇੱਕ ਹੋਰ ਨਾ ਮਾਲੂਮ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
Advertisement
