ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ
                    ਥਾਣਾ ਘੱਲ ਖ਼ੁਰਦ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਨੱਥੋ ਕੇ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਅਮਰੀਕ ਸਿੰਘ ਵਾਸੀ ਪਿੰਡ...
                
        
        
    
                 Advertisement 
                
 
            
        ਥਾਣਾ ਘੱਲ ਖ਼ੁਰਦ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਨੱਥੋ ਕੇ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਅਮਰੀਕ ਸਿੰਘ ਵਾਸੀ ਪਿੰਡ ਕਾਦਾ ਬੋੜਾ ਥਾਣਾ ਘੱਲ ਖ਼ੁਰਦ (ਫ਼ਿਰੋਜ਼ਪੁਰ) ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਪ੍ਰਗਟ ਸਿੰਘ ਨੇ ਵਿਦੇਸ਼ ਭੇਜਣ ਦਾ ਵਾਅਦਾ ਕਰਕੇ ਉਸ ਤੋਂ 1.80 ਲੱਖ ਰੁਪਏ ਲੈ ਲਏ। ਉਸ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਰਕਮ ਵਾਪਸ ਕਰ ਰਿਹਾ ਹੈ। ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਮੁਲਜ਼ਮ ’ਤੇ ਧੋਖਾਧੜੀ ਅਤੇ ਇਮੀਗਰੇਸ਼ਨ ਦੀਆਂ ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।
                 Advertisement 
                
 
            
        
                 Advertisement 
                
 
            
         
 
             
            