ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੀਡੀਐੱਲਯੂ ਨੂੰ ਸੈਂਟਰ ਆਫ਼ ਐਕਸੀਲੈਂਸ ਵਜੋਂ ਵਿਕਸਤ ਕੀਤਾ ਜਾਵੇਗਾ

ਸਿਰਸਾ: ਚੌਧਰੀ ਦੇਵੀ ਲਾਲ ਯੂਨੀਵਰਸਿਟੀ ਨੂੰ ਸਿੱਖਿਆ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਸੈਂਟਰ ਆਫ਼ ਐਕਸੀਲੈਂਸ ਵਜੋਂ ਵਿਕਸਤ ਕੀਤਾ ਜਾਵੇਗਾ। ਕੁੱਲ 2566 ਸੀਟਾਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਵੱਖ-ਵੱਖ ਕੋਰਸਾਂ ਵਿੱਚ ਅਰਜ਼ੀ ਦੇਣ ਦੀ ਆਖ਼ਰੀ ਮਿਤੀ 7 ਜੁਲਾਈ...
Advertisement

ਸਿਰਸਾ: ਚੌਧਰੀ ਦੇਵੀ ਲਾਲ ਯੂਨੀਵਰਸਿਟੀ ਨੂੰ ਸਿੱਖਿਆ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਸੈਂਟਰ ਆਫ਼ ਐਕਸੀਲੈਂਸ ਵਜੋਂ ਵਿਕਸਤ ਕੀਤਾ ਜਾਵੇਗਾ। ਕੁੱਲ 2566 ਸੀਟਾਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਵੱਖ-ਵੱਖ ਕੋਰਸਾਂ ਵਿੱਚ ਅਰਜ਼ੀ ਦੇਣ ਦੀ ਆਖ਼ਰੀ ਮਿਤੀ 7 ਜੁਲਾਈ 2025 ਨਿਰਧਾਰਤ ਕੀਤੀ ਗਈ ਹੈ। ਇਹ ਗੱਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਵਹਾਰਕ ਤੌਰ ’ਤੇ ਨਿਪੁੰਨ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੀਡੀਐਲ ਯੂਨੀਵਰਸਿਟੀ ਰਾਜ ਦੀ ਪਹਿਲੀ ਯੂਨੀਵਰਸਿਟੀ ਹੈ ਜਿਸਨੇ ਅੰਡਰਗ੍ਰੈਜੂਏਟ ਪੱਧਰ ’ਤੇ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਹੈ ਅਤੇ ਹੁਣ 2025-26 ਸੈਸ਼ਨ ਤੋਂ, ਪੋਸਟ ਗ੍ਰੈਜੂਏਟ ਪੱਧਰ ’ਤੇ ਵੀ ਐਨਈਪੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਯੂਨੀਵਰਸਿਟੀ ਕੈਂਪਸ ਨੂੰ ਪੋਲੀਥੀਨ ਮੁਕਤ ਬਣਾਇਆ ਜਾਵੇਗਾ ਅਤੇ ਊਰਜਾ ਅਤੇ ਵਾਤਾਵਰਨ ਵਿਗਿਆਨ ਵਿਭਾਗ ਦੀ ਅਗਵਾਈ ਹੇਠ ਜੁਲਾਈ ਮਹੀਨੇ ਵਿੱਚ ਇੱਕ ਵਿਸ਼ਾਲ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਈਬਰ ਸੁਰੱਖਿਆ, ਸਾਈਬਰ ਅਪਰਾਧ ਅਤੇ ਆਫ਼ਤ ਪ੍ਰਬੰਧਨ ਨਾਲ ਸਬੰਧਤ ਡਿਪਲੋਮਾ ਕੋਰਸ ਵੀ ਜਲਦੀ ਹੀ ਸ਼ੁਰੂ ਕੀਤੇ ਜਾਣਗੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement