ਭਗਤਾ ਭਾਈ: ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿੱਚ ‘ਤੀਆਂ ਤੀਜ ਦੀਆਂ’ ਸਮਾਗਮ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ ਤੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੇ ਕੀਤੀ। ਅਧਿਆਪਕਾ ਕੁਲਜੀਤ ਕੌਰ ਨੇ ਬੱਚਿਆਂ ਨੂੰ ਤੀਜ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਰੰਜੀਵ ਸ਼ਰਮਾ, ਦਮਨਜੋਤ ਕੌਰ, ਰੁਪਿੰਦਰ ਕੌਰ, ਨਵਜੋਤ ਕੌਰ, ਮੋਨਿਕਾ ਚਲਾਨਾ, ਵੀਰਦਵਿੰਦਰ ਕੌਰ, ਗੁਰਵਿੰਦਰ ਸੋਨੂੰ ਹਾਜ਼ਰ ਸਨ। -ਪੱਤਰ ਪ੍ਰੇਰਕ